HOME ਮੈਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ,...

ਮੈਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਤੁਰੰਤ ਕਾਰਵਾਈ ਦੇ ਦਿੱਤੇ ਹੁਕਮ

2
ਲੋਕਾ ਦੀਆ ਮੁਸਕਿਲਾ ਸੁਣਦੇ ਹੋੲਏ ਮੈਬਰ ਪਾਰਲੀਮੈਂਟ ਸ ਮਾਲਵਿੰਦਰ ਸਿੰਘ ਕੰਗ! ਤਸਵੀਰ:- ਸੁਖਜਿੰਦਰ ਸਿੰਘ ਢੱਡੇ
ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ)- ਆਮ ਆਦਮੀ ਪਾਰਟੀ ਦੇ ਆਗੂ ਅਤੇ  ਸ੍ਰੀ ਆਨੰਦਪੁਰ ਸਾਹਿਬ ਤੋ ਮੈਬਰ ਪਾਰਲੀਮੈਂਟ ਸ  ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਸਥਿਤ ਬਿਜਲੀ ਵਿਭਾਗ ਦੇ ਮਹਿਮਾਨ ਘਰ ਵਿੱਚ ਆਪਣੇ ਹਲਕੇ ਦੇ ਲੋਕਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਧਿਆਨ ਨਾਲ ਸੁਣੇ। ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਮਸਲੇ, ਉਮੀਦਾਂ ਅਤੇ ਸੁਝਾਵ ਉਨ੍ਹਾਂ ਦੇ ਸਾਹਮਣੇ ਰੱਖੇ। ਇਸ ਮੌਕੇ ਕੰਗ ਨੇ ਕਿਹਾ ਕਿ ਲੋਕਾਂ ਵੱਲੋਂ ਉਠਾਏ ਹਰ ਮਸਲੇ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਹਕੀਕਤੀ ਸਮੱਸਿਆਵਾਂ ਦੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ’ਤੇ ਖਰਾ ਉਤਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਕੰਗ ਨੇ ਇਸ ਮੌਕੇ ਹਾਜ਼ਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੱਚਾਈ ਅਤੇ ਹਿੰਮਤ ਨਾਲ ਰੱਖੀਆਂ ਗਈਆਂ ਗੱਲਾਂ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਦ ਤੱਕ ਉਠਾਏ ਗਏ ਮਸਲਿਆਂ ਦਾ ਹੱਲ ਨਹੀਂ ਹੋ ਜਾਂਦਾ, ਉਹ ਅਰਾਮ ਨਾਲ ਨਹੀਂ ਬੈਠਣਗੇ ਅਤੇ ਲੋਕਾਂ ਨੂੰ ਅਸਲ ਤਬਦੀਲੀ ਮਹਿਸੂਸ ਕਰਵਾਉਣ ਲਈ ਕੰਮ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਉਹ ਹਰ ਸੰਭਵ ਯਤਨ ਕਰਦੇ ਰਹਿਣਗੇ!
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSEVA Trust UK welcomes start of Halwara (Ludhiana) to Delhi flights and appeals to Indian and Punjab Govt to start direct international flights to all major designations from Halwara and Amritsar
Next articleਸ਼ਰਾਰਤੀ ਅਨਸਰਾਂ ਵੱਲੋਂ ਜੁਡੀਸ਼ਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ