HOME ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ...

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਕੀਤੀ ਮੰਗ

1

ਬਲਾਚੌਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਏ ਲੋਕਾਂ ਦੇ ਭਾਰੀ ਨੁਕਸਾਨ ਨੂੰ ਲੈ ਕੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪ੍ਰਤੀ ਏਕੜ ਨੁਕਸਾਨ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਡੀ.ਐਮ. ਕ੍ਰਿਤਿਕਾ ਗੋਇਲ ਅਤੇ ਭਾਰੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਅੱਜ ਇੱਥੇ ਬੰਨ੍ਹ ਦੀ ਮਜ਼ਬੂਤੀ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਂਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਪੂਰੀ ਹਮਦਰਦੀ ਜਾਹਿਰ ਕਰਦਿਆਂ ਤੁਰੰਤ ਰਾਹਤ ਪੈਕਜ ਜਾਰੀ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਤੋਂ ਸੂਬੇ ਵਿੱਚ ਹੋਏ ਨੁਕਸਾਨ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇ ਮੁਆਵਜੇ ਦੀ ਮੰਗ ਕਰਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਨੂੰ ਦੋ ਸਾਲ ਲਈ ਪੰਜਾਬ ਤੋਂ ਜੀ.ਐਸ.ਟੀ ਦੇਣ ਤੋਂ ਛੋਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਮ.ਪੀ. ਲੈਂਡ ਫੰਡ ਦਾ ਇਸ ਸਾਲ ਦੀ ਬਕਾਇਆ ਰਕਮ ਉਨ੍ਹਾਂ ਵਲੋਂ ਤਰਜੀਹ ਦੇ ਆਧਾਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਖਰਚੀ ਜਾਵੇਗੀ। ਜ਼ਿਲ੍ਹੇ ਵਿੱਚ ਬੰਨ੍ਹ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਤੋਂ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਬੰਨ੍ਹ ਦੀ ਮੌਜੂਦਾ ਹਾਲਤ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੀ 4–5 ਥਾਵਾਂ ‘ਤੇ ਬੰਨ੍ਹ ਨੂੰ ਆਧੁਨਿਕ ਢੰਗ ਨਾਲ ਮਜਬੂਤ ਕਰਨ ਦੀ ਲੋੜ ਹੈ ਜਿਸ ਲਈ ਹਾਲਾਤ ਆਮ ਵਾਂਗ ਹੋਣ ‘ਤੇ ਵਿਸ਼ੇਸ਼ ਉਪਰਾਲੇ ਕਰਕੇ ਬੰਨ੍ਹ ਦੀ ਪੱਕੀ ਮਜਬੂਤੀ ਯਕੀਨੀ ਬਣਾਈ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਿਪਟੀ ਕਮਿਸ਼ਨਰ ਨੇ ਬੇਲਾ ਤਾਜੋਵਾਲ, ਤਾਜੇਵਾਲ-ਮੰਡਾਲਾ ਅਤੇ ਧੈਂਗੜਪੁਰ ਬੰਨ੍ਹ ਦਾ ਲਿਆ ਜਾਇਜ਼ਾ, ਕਿਹਾ ਜ਼ਿਲ੍ਹੇ ‘ਚ ਬੰਨ੍ਹਾਂ ਦੀ ਸਥਿਤੀ ਕੰਟਰੋਲ ਹੇਠ
Next articleਬਸਪਾ ਵਿਧਾਇਕ ਡਾ ਨਛੱਤਰ ਪਾਲ ਨਵਾਂਸ਼ਹਿਰ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਨੂੰ ਦਿੱਤੀ