ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਕਰਨਗੇ ਰਮਾਬਾਈ ਅੰਬੇਡਕਰ ਯਾਦਗਾਰ ਹਾਲ ਦਾ ਉਦਘਾਟਨ

ਫੋਟੋ ਕੈਪਸ਼ਨ: ਅੰਬੇਡਕਰ ਭਵਨ ਟਰੱਸਟ ਦਾ ਪ੍ਰਤੀਨਿਧ ਮੰਡਲ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲਿਆ

ਜਲੰਧਰ (ਸਮਾਜ ਵੀਕਲੀ): ਬਾਬਾ ਸਾਹਿਬ ਡਾ: ਬੀ.ਆਰ.ਅੰਬੇਡਕਰ ਦੇ 68ਵੇਂ ਮਹਾਪ੍ਰਿਨਿਰਵਾਨ ਦਿਵਸ ‘ਤੇ ਅੰਬੇਡਕਰ ਭਵਨ ਟਰੱਸਟ (ਰਜਿ.) ਵੱਲੋਂ ਅੰਬੇਡਕਰ ਭਵਨ ਜਲੰਧਰ ਵਿਖੇ 6 ਦਸੰਬਰ, 2023 ਨੂੰ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ ਮੈਂਬਰ ਪਾਰਲੀਮੈਂਟ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੁਸ਼ੀਲ ਕੁਮਾਰ ਰਿੰਕੂ ਜੀ ਦੁਆਰਾ ਅੰਬੇਡਕਰ ਭਵਨ ਵਿਖੇ ਉਸਾਰੀ ਕਰਵਾਏ ਗਏ ‘ਰਮਾਬਾਈ ਅੰਬੇਡਕਰ ਯਾਦਗਾਰ ਹਾਲ’ ਦਾ ਉਨ੍ਹਾਂ ਵੱਲੋਂ ਉਦਘਾਟਨ ਵੀ ਕੀਤਾ ਜਾਵੇਗਾ। ਇਸ ਸੰਬੰਧ ਵਿਚ ਅੰਬੇਡਕਰ ਭਵਨ ਟਰੱਸਟ ਦਾ ਇੱਕ ਪ੍ਰਤੀਨਿਧ ਮੰਡਲ ਟਰੱਸਟ ਦੇ ਚੇਅਰਮੈਨ ਸ਼੍ਰੀ ਸੋਹਨ ਲਾਲ ਸਾਬਕਾ ਡੀ.ਪੀ.ਆਈ. (ਕਾਲਜਾਂ) ਦੀ ਅਗੁਆਈ ਵਿਚ ਸ਼੍ਰੀ ਰਿੰਕੂ ਜੀ ਨੂੰ ਮਿਲਿਆ ਅਤੇ ਉਨ੍ਹਾਂ (ਰਿੰਕੂ ਜੀ) ਨੇ ਇਸ ਬਾਬਤ ਆਪਣੀ ਸਹਿਮਤੀ ਦਿੱਤੀ। ਇਸ ਮੌਕੇ, ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ ਅਤੇ ਨਿਰਮਲ ਸਿੰਘ ਬਿਨਜੀ ਹਾਜਰ ਸਨ। ਸੋਹਨ ਲਾਲ ਨੇ ਕਿਹਾ ਕਿ ਅੰਬੇਡਕਰ ਭਵਨ ਜਲੰਧਰ ਬਾਬਾ ਸਾਹਿਬ ਡਾ. ਅੰਬੇਡਕਰ ਦੀ ਚਰਨ ਛੋਹ ਪ੍ਰਾਪਤ ਉਹ ਇਤਿਹਾਸਕ ਸਥਾਨ ਹੈ ਜਿਥੇ ਬਾਬਾ ਸਾਹਿਬ 27 ਅਕਤੂਬਰ, 1951 ਨੂੰ ਪਧਾਰੇ ਸਨ ਅਤੇ ਲੱਖਾਂ ਲੋਕਾਂ ਨੂੰ ਸੰਬੋਧਨ ਕੀਤਾ ਸੀ। ਇਹ ਜਾਣਕਾਰੀ ਅੰਬੇਡਕਰ ਭਵਨ ਟਰੱਸਟ (ਰਜਿ.) ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਬਲਦੇਵ ਰਾਜ ਭਾਰਦਵਾਜ
ਵਿੱਤ ਸਕੱਤਰ
ਅੰਬੇਡਕਰ ਭਵਨ ਟਰੱਸਟ (ਰਜਿ.) ਜਲੰਧਰ

Previous articleਅੱਜ ਲੱਗੇਗਾ ਪ੍ਰਿੰਸੀਪਲ ਸਵਰਨਜੀਤ ਕੌਰ ਥਾਪਰ  ਹੋਰਾਂ ਦੀ ਯਾਦ ਨੂੰ ਸਮਰਪਿਤ ਤੀਜਾ ਖੂਨਦਾਨ ਕੈਂਪ
Next articleरमाबाई अंबेडकर यादगार हॉल का उद्घाटन करेंगे सांसद सुशील कुमार रिंकू