ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਔਰਤਾਂ ਵਿਰੁੱਧ ਅਪਰਾਧ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤੀ ਨਾਲ ਕਾਰਵਾਈ ਕਰਨ ਸਬੰਧੀ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਇੱਕ ਪੀੜਤ ਔਰਤ ਦੇ ਬਿਆਨਾਂ ਤੇ ਮੁਕੱਦਮਾ ਦਰਜ ਕੀਤਾ ਸੀ ਉਕਤ ਔਰਤ ਨੇ ਆਪਣੇ ਬਿਆਨਾ ਵਿੱਚ ਦੱਸਿਆ ਕਿ ਉਸ ਦੇ ਪਤੀ ਦਾ ਦੋਸਤ ਸਰਬਜੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਜੰਡਵਾਲ ਚੌਕੀ ਭੰਗਾਲਾ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਹਾਲ ਵਾਸੀ ਪਿੰਡ ਹਰਖੋਵਾਲ ਜੋ ਉਹਨਾਂ ਦੇ ਗੁਆਂਢ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਤੇ ਉਸ ਵੱਲੋ ਉਸ ਦੇ ਮੇਰੇ ਪਤੀ ਦਾ ਕੈਨੇਡਾ ਦਾ ਵੀਜਾ ਲਗਵਾਇਆ ਹੋਇਆ ਹੈ ਅਤੇ ਆਨੇ ਬਹਾਨੇ ਕਰਕੇ ਉਸ ਦੇ ਪਤੀ ਨੂੰ ਵਿਦੇਸ਼ ਨਹੀਂ ਭੇਜਿਆ ਸੀ,ਉਕਤ ਪੀੜਤ ਆਪਣੇ ਪਤੀ ਦੇ ਦੋਸਤ ਦੇ ਘਰ ਰੋਟੀ ਦੇਣ ਗਈ ਤਾਂ ਉਸ ਵੱਲੋ ਪਹਿਲਾ ਤਾ ਉਸ ਨਾਲ ਨਾਲ ਛੇੜਖਾਨੀ ਸੁਰੂ ਕੀਤੀ ਤੇ ਡਰਾ ਧਮਕਾ ਕੇ ਉਸ ਦੀ ਇਸ਼ਾ ਦੇ ਵਿਰੁੱਧ ਪਿਛਲੇ 6 ਮਹੀਨੇ ਤੋ ਸਰੀਰਕ ਸਬੰਧ ਬਣਾਉਦਾ ਰਿਹਾ ਸੀ, ਜਿਸ ਤੇ ਥਾਣਾ ਮੇਹਟੀਆਣਾ ਵਿਖ਼ੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ,ਤੇ ਕਥਿਤ ਦੋਸ਼ੀ ਸਰਬਜੀਤ ਸਿੰਘ ਨੂੰ 3 ਘੰਟੇ ਦੇ ਅੰਦਰ ਅੰਦਰ ਗ੍ਰਿਫਤਾਰ ਕੀਤਾ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj