ਬਜ਼ੁਰਗਾਂ ਦੀ ਮਾਨਸਿਕ ਸਿਹਤ ਅਤੇ ਸੰਭਾਲ ਅੱਜ ਦੀ ਅਹਿਮ ਲੋੜ ਹੈ – ਡਾ. ਬਲਵਿੰਦਰ ਕੁਮਾਰ ਡਮਾਣਾ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ: ਬਲਵਿੰਦਰ ਕੁਮਾਰ ਡਮਾਣਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸੱਤ ਬਲਾਕਾਂ ਜਿਨ੍ਹਾਂ ਵਿੱਚ ਪੋਸੀ, ਹਾਰਟਾ ਬੱਡਲਾ, ਚੱਕੋਵਾਲ, ਭੂੰਗਾ, ਬੁੱਢੇਵਾਲ, ਮੰਡ ਪੰਧੇਰ ਅਤੇ ਟਾਂਡਾ ਵਿਖੇ ਸਬੰਧਿਤ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਪ੍ਰਧਾਨਗੀ ਹੇਠ ਨਿਊਰੋਲੋਜੀਕਲ, ਨਸ਼ਿਆਂ ਦੇ ਮਾੜੇ ਪ੍ਰਭਾਵ, ਮੈਡੀਕਲ ਅਤੇ ਬਜ਼ੁਰਗਾਂ ਦੀ ਦੇਖਭਾਲ ਨਾਲ ਸਬੰਧਤ ਬਲਾਕਾਂ ਦੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਦੀ ਛੇ ਦਿਨਾਂ ਦੀ ਸਿਖਲਾਈ ਕਰਵਾਈ ਜਾ ਰਹੀ ਹੈ। ਡਾ: ਬਲਵਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਿਖਲਾਈ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਐਚ.ਆਈ ਵਿਸ਼ਾਲ ਪੁਰੀ ਸਮੇਤ ਜ਼ਿਲ੍ਹਾ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਵੱਖ-ਵੱਖ ਟਰੇਨਰਾਂ ਵੱਲੋਂ ਦਿੱਤੀ ਜਾ ਰਹੀ ਹੈ। ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਦੌਰਾਨ ਮਾਨਸਿਕ ਤੰਤੂ ਰੋਗਾਂ, ਦਵਾਈਆਂ ਦੇ ਮਾੜੇ ਪ੍ਰਭਾਵਾਂ, ਖਾਸ ਕਰਕੇ ਮਾਨਸਿਕ ਸਿਹਤ ਵਿਗਾੜਾਂ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ ਕਿਵੇਂ ਕਰਨੀ ਹੈ, ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਾਨਸਿਕ ਸਿਹਤ ਨੂੰ ਸੁਧਾਰਨ ਅਤੇ ਤਣਾਅ ਮੁਕਤ ਰਹਿਣ ਲਈ ਪੌਸ਼ਟਿਕ ਆਹਾਰ ਕਸਰਤ, ਸਕਾਰਾਤਮਕ ਸਮਾਜਿਕ ਗਤੀਵਿਧੀਆਂ ਅਤੇ ਅਧਿਆਤਮਿਕ ਤੌਰ ‘ਤੇ ਮਜ਼ਬੂਤ ​​ਹੋਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਸੇਵਨ ਸਾਡੀ ਸਰੀਰਕ ਸਿਹਤ ਦੇ ਨਾਲ-ਨਾਲ ਸਾਡੀ ਮਾਨਸਿਕ ਸਿਹਤ ‘ਤੇ ਵੀ ਡੂੰਘਾ ਪ੍ਰਭਾਵ ਪਾਉਂਦਾ ਹੈ। ਇਸ ਲਈ ਜਿੰਨਾ ਜ਼ਿਆਦਾ ਅਸੀਂ ਨਸ਼ਿਆਂ ਤੋਂ ਦੂਰ ਰਹਾਂਗੇ, ਸਾਡੀ ਮਾਨਸਿਕ ਸਿਹਤ ਉਨੀ ਹੀ ਬਿਹਤਰ ਹੋਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਲਾਇਲਾਜ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੀਆਂ ਤਕਲੀਫਾਂ ਨੂੰ ਘੱਟ ਕਰਨ ਲਈ ਵਚਨਬੱਧ ਹੈ, ਭਾਵੇਂ ਉਹ ਸਰੀਰਕ, ਮਾਨਸਿਕ, ਵਿੱਤੀ ਜਾਂ ਸਮਾਜਿਕ ਹੋਵੇ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ, ਜੇਕਰ ਉਹ ਪੈਦਲ ਚੱਲ ਸਕਦੇ ਹਨ ਤਾਂ ਉਨ੍ਹਾਂ ਦੀ ਦੇਖਭਾਲ ਕਿਵੇਂ ਕਰਨੀ ਹੈ ਜਾਂ ਜੇਕਰ ਉਹ ਬਿਸਤਰੇ ‘ਤੇ ਹਨ ਤਾਂ ਉਨ੍ਹਾਂ ਦੀ ਦੇਖਭਾਲ ਕਿਵੇਂ ਕਰਨੀ ਹੈ, ਇਸ ਸਬੰਧੀ ਇਹ ਸਿਖਲਾਈ ਲਾਹੇਵੰਦ ਸਾਬਤ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleCM ਕੇਜਰੀਵਾਲ ਦੀ ਬੀਮਾਰੀ ਦਾ ਜ਼ਿਕਰ ਕਰਦੇ ਹੋਏ ਸਟੇਜ ‘ਤੇ ਭਾਵੁਕ ਹੋ ਗਏ ਭਗਵੰਤ ਮਾਨ, ‘ਅਜਿਹੀ ਹਾਲਤ ‘ਚ ਵੀ…’
Next articleਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 32ਵੀਂ ਖੇਤਰੀ ਐਥਲੈਟਿਕਸ ਮੀਟ ਸ਼ੁਰੂ