ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਹਲਕਾ ਡੇਰਾਬੱਸੀ ਦੇ ਇੰਚਾਰਜ ਰਵਿੰਦਰ ਵੈਸ਼ਨਵ ਬਣਾਏ

ਡੇਰਾਬਸੀ  ਸੰਜੀਵ ਸਿੰਘ ਸੈਣੀ ਮੋਹਾਲੀ- ਪੰਜਾਬ ਭਾਜਪਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਵੱਲੋਂ ਰਾਸ਼ਟਰੀ ਪੱਧਰ ‘ਤੇ ਚਲਾਏ ਜਾ ਰਹੇ ‘ਮੇਰੀ ਮਾਟੀ ਮੇਰਾ ਦੇਸ਼’ ਪ੍ਰੋਗਰਾਮ ‘ਚ ਪੰਜਾਬ ਕਨਵੀਨਰ ਭਾਈ ਜੀਵਨ ਗਰਗ, ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਅਤੇ ਇੰਚਾਰਜ ਜ਼ਿਲ੍ਹਾ ਮੁਹਾਲੀ ਭਾਜਪਾ ਸ੍ਰੀ ਕੇਵਲ ਢਿੱਲੋਂ, ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਜੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਜੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਜੀ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉਕਤ ਪ੍ਰੋਗਰਾਮ ਦੇ ਪੰਜ ਇੰਚਾਰਜ ਜ਼ਿਲ੍ਹਾ ਮੁਹਾਲੀ ਲਈ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਡੇਰਾਬੱਸੀ ਨਿਵਾਸੀ ਅਤੇ ਸੀਨੀਅਰ ਬੀ.ਜੇ.ਪੀ. ਵਰਕਰ ਰਵਿੰਦਰ ਵੈਸ਼ਨਵ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹੇ ਦੇ ਸਮੂਹ ਮੰਡਲ ਪ੍ਰਧਾਨ, ਸਮੂਹ ਜਿਲ੍ਹਾ ਅਧਿਕਾਰੀ, ਮੋਰਚਿਆਂ ਦੇ ਪ੍ਰਧਾਨ ਅਤੇ ਸੀਨੀਅਰ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਮਰਨ ਉਪਰੰਤ ਨੇਤਰਦਾਨ ਕਰਨ ਵਾਲੇ ਲੋਕ ਦੁਖਦਾਈ ਜ਼ਿੰਦਗੀਆਂ ਲਈ ਬਣਦੇ ਨੇ ਚਾਨਣ ਮੁਨਾਰਾ _ ਰੂਪਾ ਫਰੀਦਕੋਟੀ
Next articleਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੰਨੀਆਂ ਖੁਰਦ ਇਕਾਈ ਦੀ ਚੋਣ ਕੀਤੀ