ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਪਰਵਿੰਦਰ ਭੰਗਲ ਵੱਲੋਂ ਸੋਨੇ ਦੇ ਸਿੱਕਿਆਂ ਨਾਲ ਸਨਮਾਨ

ਨਵਾਂਸ਼ਹਿਰ  (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾ ) ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਜੋਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਦੱਸਿਆ ਕਿ ਅੱਠਵੀਂ ਜਮਾਤ ਵਿੱਚ ਬੋਰਡ ਦੀ ਪ੍ਰੀਖਿਆ ਵਿੱਚ ਮੈਰਿਟ ਆਈਆਂ ਦੋ ਵਿਦਿਆਰਥਣਾਂ ਲਵਪ੍ਰੀਤ ਅਤੇ ਸੁਖਪ੍ਰੀਤ ਕੌਰ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਸੋਨੇ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਵਿਦਿਆਰਥਣਾਂ ਨੂੰ ਫੁਲਕਾਰੀ ਅਤੇ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ ਗਏ। ਸਮੂਹ ਸਟਾਫ ਅਤੇ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ। ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਵੀ ਬੋਰਡ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਸੋਨੇ ਦੇ ਸਿੱਕੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਭਜਨ ਸਿੰਘ ਖਰੌੜ,ਰਾਮ ਕਪੂਰ, ਨਾਜਰ ਰਾਮ, ਕ੍ਰਿਸ਼ਨ ਪੰਚ, ਆਸ਼ਾ ਰਾਮ,ਪਵਨ ਕੁਮਾਰ, ਸਤਨਾਮ ਸਿੰਘ, ਸੁਰਜੀਤ ਸਿੰਘ, ਰਾਜ ਕੁਮਾਰ, ਹਰਜੀਤ ਕੌਰ, ਨਰੇਸ਼ ਕੁਮਾਰੀ,ਅਮਨਦੀਪ ਦਵਿੰਦਰ ਕੌਰ, ਮਨਜਿੰਦਰ ਕੌਰ , ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਮਹਾਲੋਂ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ
Next articleਪਿੰਡ ਮਾਹਿਲ ਗਹਿਲਾਂ ਵਿੱਚ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਜਨਮ ਦਿਨ ਤੇ ਜੀਵਨ ਮਹਿੰਮੀ ਨੇ ਆਪਣੇ ਮਹਾਂਪੁਰਸ਼ਾਂ ਦੇ ਮਿਸ਼ਨ ਗਾ ਕੇ ਮਿਸ਼ਨਰੀ ਹੋਣ ਦਾ ਸਬੂਤ ਦਿੱਤਾ।