ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅੱਠ ਬੱਚਿਆਂ ਨੇ ਡਾਕਟਰ ਬੀ. ਆਰ. ਅੰਬੇਦਕਰ ਐਨ ਆਈ ਟੀ ਕਾਲਜ ਜਲੰਧਰ ਵਿਚ ਚਲੇ ਐਨ ਸੀ ਸੀ ਕੈਂਪ ਵਿੱਚ ਭਾਗ ਲਿਆ ਤੇ ਸਟੀਫਿਕੇਟ ਹਾਸਿਲ ਕੀਤੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕੇ ਇਹ ਸਕੂਲ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਬੱਚਿਆਂ ਨੇ ਇਸ ਕੈਂਪ ਵਿੱਚ ਭਾਗ ਲਿਆ ਅਤੇ ਨੌਵੀਂ ਜਮਾਤ ਦੇ ਸੰਜਮ ਨੇ ਸੱਭਿਆਚਾਰਕ ਪ੍ਰੋਗਰਾਮ ਅਤੇ ਰਲੇ ਰੇਸ ਵਿਚੋਂ ਗੋਲਡ ਮੈਡਲ ਹਾਸਲ ਕੀਤਾ । ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਮੈਪ, ਗ੍ਰਿਡ, ਫਾਇਰਿੰਗ,ਸਪੋਰਟਸ ਅਤੇ ਰਾਈਫਲਸ ਬਾਰੇ ਕਲਾਸਾ ਰਾਹੀਂ ਜਾਣਕਾਰੀ ਹਾਸਲ ਕੀਤੀ । ਇਸ ਉਪਲਬਦੀ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly