ਹੋਣਹਾਰ ਵਿਦਿਆਰਥੀਆਂ ਨੂੰ ਘੜੀਆਂ ਦੇ ਕੇ ਸਨਮਾਨਿਤ ਕੀਤਾ।

ਮਿਡਲ ਪ੍ਰੀਖਿਆ ਵਿੱਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
 ਕਪੂਰਥਲਾ, 4 ਮਈ ( ਕੌੜਾ)- ਸਰਕਾਰੀ ਮਿਡਲ ਸਮਾਰਟ ਸਕੂਲ ਕੜਾਲ ਕਲਾਂ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਸਕੂਲ ਮੁਖੀ ਸੰਦੀਪ ਕੁਮਾਰ ਦੀ ਗਤੀਸ਼ੀਲ ਅਗਵਾਈ ਹੇਠ ਕੀਤਾ ਗਿਆ l ਇਸ ਸਮਾਰੋਹ ਵਿੱਚ ਸਰਪੰਚ ਨਿਸ਼ਾਨ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਹਰੀ ਸਿੰਘ ਹੰਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ l ਸਮਾਰੋਹ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮਿਡਲ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥਨਾ ਪਵਨਦੀਪ ਕੌਰ ਜਿਸ ਨੇ 600 ਵਿੱਚੋਂ 579 ਅੰਕ ਪ੍ਰਾਪਤ ਕੀਤੇ ਅਤੇ ਜਸਪ੍ਰੀਤ ਕੌਰ ਜਿਸ ਨੇ 600 ਵਿੱਚੋਂ 561 ਅੰਕ ਪ੍ਰਾਪਤ ਕੀਤੇ ਨੂੰ ਸ਼ਾਨਦਾਰ ਘੜੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਲਾਨਾ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਛੇਵੀਂ ਜਮਾਤ ਦੇ ਵਿਦਿਆਰਥੀ ਅਭਿਜੋਤ ਤੇ ਗੁਰਜੋਧ ਸਿੰਘ ,ਸੱਤਵੀਂ ਜਮਾਤ ਦੀਆਂ ਵਿਦਿਆਰਥਨਾਂ ਮਨਦੀਪ ਕੌਰ ਅਤੇ ਪ੍ਰਭਜੋਤ ਕੌਰ ਨੂੰ ਵੀ ਘੜੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਰਪੰਚ ਨਿਸ਼ਾਨ ਸਿੰਘ ਨੇ ਸਕੂਲ ਅਧਿਆਪਕਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਵਿਦਿਆਰਥੀਆਂ ਦੀ ਬੇਹਤਰੀ ਲਈ ਉਹ ਹਰ ਸੰਭਵ ਮਦਦ ਦੇਣਗੇ। ਵਿਸ਼ੇਸ਼ ਮਹਿਮਾਨ ਹਰੀ ਸਿੰਘ ਹੰਸ ਨੇ ਕਿਹਾ ਕਿ ਜੋ ਵਿਦਿਆਰਥੀ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ ਹਨ ਉਹ ਜ਼ਿੰਦਗੀ ਵਿੱਚ ਹਮੇਸ਼ਾ ਸਫਲ ਰਹਿੰਦੇ ਹਨ। ਸਕੂਲ ਮੁਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਹੀ ਖੇਡਾਂ ਵਿੱਚ ਵੀ ਮੱਲਾਂ ਮਾਰੀਆਂ ਹਨ। ਸਕੂਲ ਦੀ ਵਿਦਿਆਰਥਨ ਮਨਦੀਪ ਕੌਰ ਨੇ ਕਰਾਟੇ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਾਸਟਰ ਹਰਨੇਕ ਸਿੰਘ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾl ਇਸ ਮੌਕੇ ਸੋਨਾਲੀ, ਰਾਜਵੰਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleअगर भाजपा का पिछले दस साल का शासन तो ट्रेलर था तो अब क्या होगा!
Next articleਆਪ’ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਡੋਰ ਟੂ ਡੋਰ ਕੀਤਾ ਗਿਆ ਪ੍ਰਚਾਰ