ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਅਧਿਆਪਕ ਦਿਵਸ ਮੌਕੇ ਸਰਕਾਰੀ ਮਿਡਲ ਸਕੂਲ ਕਰਮਜੀਤ ਪੁਰ ਵਿਖੇ ਮਰਵਾਹਾ ਆਟੋਜ਼ ਵੱਲੋਂ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਰਸਵਤੀ ਵੰਦਨਾ ਤੋਂ ਬਾਅਦ ਆਟੋਜ਼ ਟੀਮ ਦੇ ਅਨੁਭਵ ਕੁਮਾਰ ਗੌਰਵ ਸੇਠੀ ਅਤੇ ਗੁਰਪ੍ਰੀਤ ਸਿੰਘ ਵੱਲੋਂ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿੱਚ ਕੇਕ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਅਨੁਭਵ ਕੁਮਾਰ ਵੱਲੋਂ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ‘ਤੇ ਚਾਨਣਾ ਪਾਇਆ ਗਿਆ। ਗੌਰਵ ਸੇਠੀ ਨੇ ਅਧਿਆਪਕ ਦੀ ਮਹੱਤਤਾ ਬਾਰੇ ਦੱਸਿਆ। ਗੁਰਪ੍ਰੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਾਤਾਵਰਨ ਸੁਧਾਰ ਦੇ ਖੇਤਰ ਵਿੱਚ ਮਾਸਟਰ ਨਰੇਸ਼ ਕੋਹਲੀ, ਮਨੋਜ ਕੁਮਾਰ ਆਦਿ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਟੀਮ ਦੇ ਬੁਲਾਰਿਆਂ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਦੇਸ਼ ਦਾ ਇਕਲੌਤਾ ਅਜਿਹਾ ਸਕੂਲ ਹੈ ਜਿਸ ਦੇ ਅਧਿਆਪਕਾਂ ਨੇ “ਮਾਤਾ ਸੁਲੱਖਣੀ ਜੀ ਬੂਟਾ ਨਰਸਰੀ” ਦੀ ਸਥਾਪਨਾ ਕਰਕੇ 70 ਹਜ਼ਾਰ ਦੇ ਕਰੀਬ ਬੂਟੇ ਤਿਆਰ ਕਰਕੇ ਮੁਫ਼ਤ ਵੰਡੇ ਹਨ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਤਿਆਰ ਕੀਤੇ ਜੈਵਿਕ ਖੇਤੀ ਪ੍ਰਯੋਗਸ਼ਾਲਾ ਅਤੇ ਵਾਟਰ ਹਾਰਵੈਸਟਿੰਗ ਪ੍ਰਾਜੈਕਟ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਮਾਡਲਾਂ ਨੂੰ ਦੇਸ਼ ਦੇ ਸਾਰੇ ਸਕੂਲਾਂ ਵਿੱਚ ਲਾਗੂ ਕਰਨ ਦੀ ਮੰਗ ਕੀਤੀ। ਮਨੋਜ ਕੁਮਾਰ ਨੇ ਦੱਸਿਆ ਕਿ ਪੌਦਿਆਂ ਦੀ ਨਰਸਰੀ ਅਤੇ ਵਾਟਰ ਹਾਰਵੈਸਟਿੰਗ ਪ੍ਰੋਜੈਕਟਾਂ ਦੀ ਸਥਾਪਨਾ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਪ੍ਰੇਰਨਾ ਅਤੇ ਸਹਿਯੋਗ ਨਾਲ ਹੀ ਸੰਭਵ ਹੋ ਸਕੀ ਹੈ।
ਮੰਚ ਸੰਚਾਲਨ ਸੁਮਨ ਲਤਾ ਅਤੇ ਪੂਜਾ ਚੁੱਘ ਨੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਗੁਰੂਆਂ ਨੂੰ ਨਮਸਕਾਰ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਈਕੋ ਕਲੱਬ ਦੇ ਮੈਂਬਰਾਂ ਅਤੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly