31 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ E-Sanad ਰਾਹੀਂ ਹੀ ਦਸਤਾਵੇਜ਼ ਹਸਤਾਖਰ ਕੀਤੇ ਜਾਣਗੇ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਦਾ ਕੰਮ ਆਫਲਾਈਨ ਕੀਤਾ ਜਾਂਦਾ ਰਿਹਾ ਹੈ। ਹੁਣ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਵੱਖ-ਵੱਖ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਦਾ ਕੰਮ ਆਨਲਾਈਨ E-Sanad Portal ਤੇ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਉੱਕਤ ਸਬੰਧੀ 11 ਜੁਲਾਈ 2024 ਨੂੰ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵੱਲੋਂ ਵੀਡੀਓ ਕਾਨਫਰੰਸ ਕੀਤੀ ਗਈ। ਉਹਨਾਂ ਵੱਲੋਂ ਇਸ ਕਾਨਫਰੰਸ ਰਾਹੀਂ ਹਦਾਇਤ ਕੀਤੀ ਗਈ ਕਿ 31 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ E-Sanad ਰਾਹੀਂ ਹੀ ਦਸਤਾਵੇਜ਼ ਹਸਤਾਖਰ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਦੀ ਸੂਚਨਾ ਹਿੱਤ ਦੱਸਿਆ ਹੈ ਕਿ ਦਸਤਾਵੇਜ਼ ਨੂੰ ਕਾਊਂਟਰ ਸਾਈਨ ਕਰਵਾਉਣ ਲਈ E-Sanad Portal (https://esanad.nic.in) ਰਾਹੀਂ ਅਪਲਾਈ ਕਰਨ ਅਤੇ 31 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ E-Sanad ਰਾਹੀਂ ਹੀ ਦਸਤਾਵੇਜ਼ ਹਸਤਾਖਰ ਕੀਤੇ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly