ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪੋਹ ਦੇ ਮਹੀਨੇ ਦੇ ਇਹ ਦਿਨ ਸਿੱਖ ਇਤਿਹਾਸ ਦੇ ਬੜੇ ਹੀ ਦਰਦੀਲੇ ਹਨ | ਇਹਨਾਂ ਦਿਨਾਂ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਅਨੇਕਾਂ ਸਿੰਘ ਸ਼ਹੀਦ ਹੋ ਗਏ | ਸ਼੍ਰੀ ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਤੱਕ ਦੀ ਦੁੱਖ ਭਰੀ ਦਾਸਤਾਨ ਨੂੰ ਕੋਟਿਨ ਕੋਟਿ ਪ੍ਰਣਾਮ ਹੈ।ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਵਲੋਂ ਇਹਨਾਂ ਮਹਾਨ ਸ਼ਹਾਦਤਾਂ ਨੂੰ ਮੁੱਖ ਰੱਖ ਕੇ 29/12/2024 ਦਿਨ ਐਤਵਾਰ ਨੂੰ ਮੇਨ ਰੋੜ ਗੜ੍ਹਸ਼ੰਕਰ ਤੌਕ ਬੰਗਾ ਵਿਖੇ ਦੁੱਧ ਦੇ ਲੰਗਰ ਲਗਾਏ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly