ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ – ਖੋਜੇਵਾਲ
ਕਪੂਰਥਲਾ ,( ਕੌੜਾ )- ਧੰਨ ਧੰਨ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜਾਦਿਆ,ਮਾਤਾ ਗੁਜਰੀ ਲਾਸਾਨੀ ਸ਼ਹਾਦਤ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਪਿੰਡ ਖੋਜੇਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਨੋਜਵਾਨ ਸਭਾ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੇਨ ਜਲੰਧਰ ਕਪੂਰਥਲਾ ਰੋਡ ਤੇ ਦੁੱਧ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਪਿੰਡ ਦੇ ਨੌਜਵਾਨਾ ਵਲੋ ਸੇਵਾ ਕੀਤੀ ਗਈ।ਇਸ ਮੌਕੇ ਭਾਜਪਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ। ਸਾਡਾ ਵੀ ਫਰਜ਼ ਬਣਦਾ ਹੈ, ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਰਾਹ ਤੇ ਚੱਲੀਏ।ਉਨ੍ਹਾਂ ਕਿਹਾ ਕਿ ਛੋਟੇ ਸਾਹਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਇਹ ਦੁੱਧ ਦਾ ਲੰਗਰ ਲਗਾਇਆ ਗਿਆ ਹੈ।ਖੋਜੇਵਾਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ।ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ।ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਜੋਸ਼,ਮੈਂਬਰ ਪੰਚਾਇਤ ਸਰਬਜੀਤ ਸਿੰਘ ਦਿਓਲ,ਮੈਂਬਰ ਪੰਚਾਇਤ ਗਿਆਨੀ ਜੋਗਿੰਦਰ ਸਿੰਘ ਕਮੇਟੀ ਮੈਂਬਰ ਸੁਖਵਿੰਦਰ ਸਿੰਘ,ਗੁਰਦੀਪ ਸਿੰਘ ਚੇਲਾ,ਚਰਨਜੀਤ ਸਿੰਘ ਚੰਨੀ,ਲਵਲੀ,ਸਤਵਿੰਦਰ ਸਿੰਘ ਰਾਜੂ,ਚਰਨਕੰਵਲ ਸਿੰਘ ਦਿਓਲ,ਭਜਨ ਸਿੰਘ,ਤੀਰਥ ਸਿੰਘ,ਰਣਵੀਰ ਸਿੰਘ,ਸਰਬਜੀਤ ਸਾਬੀ,ਵਿਕੀ ਬਿਲਖੂ,ਦਵਿੰਦਰ ਸਿੰਘ ਦੀਪਾ ਅਤੇ ਹੋਰਪਿੰਡ ਵਾਸੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly