ਮਿਲਕਫੈੱਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ ਵਾਧਾ

ਚੰਡੀਗੜ੍ਹ (ਸਮਾਜ ਵੀਕਲੀ):ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲੀ ਜੁਲਾਈ ਤੋਂ ਪੰਜਾਬ ’ਚ ਮਿਲਕਫੈੱਡ ਦੇ ਦੁੱਧ ਦੇ ਖਰੀਦ ਭਾਅ ਵਿਚ ਵਾਧੇ ਦਾ ਐਲਾਨ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਕਰਕੇ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।

ਸਹਿਕਾਰਤਾ ਮੰਤਰੀ ਰੰਧਾਵਾ ਨੇ ਇਹ ਐਲਾਨ ਅੱਜ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿੱਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਫ਼ੈਸਲੇ ਨਾਲ 2.5 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯਸ਼ਵੰਤ ਸਿਨਹਾ ਗਾਜ਼ੀਪੁਰ ਹੱਦ ’ਤੇ ਟਿਕੈਤ ਨੂੰ ਮਿਲੇ
Next articleਅੰਮ੍ਰਿਤਸਰ: ਵੀਆਰ ਮਾਲ ਵੱਲੋਂ ਡੀਸੀ ਦੇ ਹੁਕਮਾਂ ਨੂੰ ਚੁਣੌਤੀ