ਪੰਜਾਬ ਸਰਕਾਰ ਵਿੱਚ ਅਜਿਹੇ ਵਿਅਕਤੀਆਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਧਰਾਤਲ ਦੀ ਕੋਈ ਜਾਣਕਾਰੀ ਨਹੀਂ- ਜਗਜੀਤ ਥਿੰਦ
ਕਪੂਰਥਲਾ (ਕੌੜਾ)-ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੰਪਿਊਟਰ ਅਧਿਆਪਕਾਂ ਨੂੰ ਪੇ ਪ੍ਰੋਟੈਕਸ਼ਨ ਦੇ ਨਾਲ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਕੀਤੀ ਜਾ ਰਹੀ ਮੰਗ ਸਬੰਧੀ ਇਕ ਨਿੱਜੀ ਚੈਨਲ ਨੂੰ ਬਿਆਨ ਦੇਣ ਤੋਂ ਬਾਅਦ ਚੌਤਰਫ਼ਾ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕੰਪਿਊਟਰ ਅਧਿਆਪਕਾਂ ਨੇ ਉਨ੍ਹਾਂ ਦੇ ਬਿਆਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਨੂੰ ਮੰਤਰੀ ਦੇ ਗਿਆਨ ਦੀ ਕਮੀ ਦੱਸਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੁਲਤਾਨਪੁਰ ਲੋਧੀ ਇਕਾਈ ਦੇ ਸਰਗਰਮ ਆਗੂ ਜਗਜੀਤ ਸਿੰਘ ਥਿੰਦ ਨੇ ਪ੍ਰੈੱਸ ਦੇ ਨਾਂ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਮੰਤਰੀ ਆਸ਼ੂ ਬਿਨਾਂ ਸਿਰ ਪੈਰ ਦੀਆਂ ਗੱਲਾਂ ਕਰ ਰਹੇ ਹਨ ।
ਉਨ੍ਹਾਂ ਨੂੰ ਨਹੀਂ ਪਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਡ਼ੀ ਹੀ ਸ਼ਰਮ ਦੀ ਗੱਲ ਹੈ, ਕਿ ਪੰਜਾਬ ਸਰਕਾਰ ਵਿੱਚ ਅਜਿਹੇ ਵਿਅਕਤੀਆਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਜਿਨ੍ਹਾਂ ਨੂੰ ਧਰਾਤਲ ਦੀ ਕੋਈ ਜਾਣਕਾਰੀ ਨਹੀਂ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਮਨਮਾਨੀਆਂ ਕਾਰਨ ਉਨ੍ਹਾਂ ਦੇ ਬਣਦੇ ਲਾਭ ਨਹੀਂ ਦਿੱਤੇ ਜਾ ਰਹੇ ਹਨ। ਅਧਿਆਪਕਾਂ ਨੇ ਮੰਤਰੀ ਆਸ਼ੂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਰੈਗੂਲਰ ਹੋਇਆ ਇਕ ਦਹਾਕੇ ਤੋਂ ਵੱਧ ਸਮਾਂ ਹੋ ਗਿਆ ਹੈ। ਪਰ ਨਾ ਤਾਂ ਅੱਜ ਤਕ ਉਸ ਨੂੰ 4-9-14 ਏ ਸੀ ਪੀ ਸਕੀਮ ਦਾ ਲਾਭ ਦਿੱਤਾ ਗਿਆ ਅਤੇ ਨਾ ਹੀ ਪਿਛਲੇ ਪੰਜ ਸਾਲਾਂ ਦੌਰਾਨ ਉਨ੍ਹਾਂ ਨੂੰ ਇਨਟਰਮ ਰਿਲੀਫ ਦੇ ਰੂਪ ਵਿੱਚ ਪੰਜ ਫ਼ੀਸਦੀ ਤਨਖ਼ਾਹ ਵਿੱਚ ਵਾਧੇ ਦਾ ਲਾਭ ਦਿੱਤਾ ਗਿਆ ਹੈ ਨਾ ਹੀ ਉਨ੍ਹਾਂ ਨੂੰ ਹੁਣ ਸਰਕਾਰ ਪੇ ਕਮਿਸ਼ਨ ਦਾ ਬਣਦਾ ਲਾਭ ਦੇ ਰਹੀ ਹੈ । ਅਧਿਆਪਕਾਂ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਮੰਤਰੀ ਆਸ਼ੂ ਨੇ ਇਹ ਬਿਆਨ ਕਿਉਂ ਦਿੱਤਾ ਹੈ ? ਪਰ ਇਹ ਸਰਾਸਰ ਗ਼ਲਤ ਹੈ। ਸ਼ਾਇਦ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਕਿ ਪੰਜਾਬ ਸਰਕਾਰ ਨੇ 2010-11 ਵਿੱਚ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 2011 ਵਿੱਚ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤਾ ਸੀ। ਪਰ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਜਾ ਰਹੇ ਜੋ ਬਿਆਨ ਮੰਤਰੀ ਆਸ਼ੂ ਨੇ ਦਿੱਤਾ ਹੈ ਸਾਡੀ ਅਜਿਹੀ ਕੋਈ ਮੰਗ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly