ਜਸਟਿਸ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਹਾਈਕੋਰਟ ਵਿੱਚ ਮੀਰੀ ਪੀਰੀ ਮੈਡੀਕਲ ਕਾਲਜ ਅਤੇ ਹਸਪਤਾਲ ਸ਼ਾਹਬਾਦ ਮਾਰਕੰਡਾ ਕੇਸ ਦੀ ਅੱਜ 8 ਮਈ 2026 ਨੂੰ ਸੁਣਵਾਈ ਹੋਈ । ਜਥੇਦਾਰ ਦਾਦੂਵਾਲ ਜੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਦੱਸਿਆ ਕਿ ਹਾਈਕੋਰਟ ਵਿੱਚ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਡੇ ਸੀਨੀਅਰ ਵਕੀਲ ਸ਼੍ਰੀ ਗੌਰਵ ਚੋਪੜਾ ਅਤੇ ਵਕੀਲ ਆਰ ਐਸ ਸੋਹੀ ਪੇਸ਼ ਹੋਏ ਅਤੇ ਆਪਣਾ ਜ਼ਬਰਦਸਤ ਪੱਖ ਰੱਖਿਆ । ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਸੀਨੀਅਰ ਵਕੀਲ ਪੁਨੀਤ ਬਾਲੀ ਅਤੇ ਹਨੀਮਾ ਗਰੇਵਾਲ ਪੇਸ਼ ਹੋਏ । ਉਨ੍ਹਾਂ ਨੇ ਆਪਣਾ ਪੱਖ ਰੱਖਿਆ । ਮਾਨਯੋਗ ਜਸਟਿਸ ਸ਼੍ਰੀ ਜਗਮੋਹਨ ਬਾਂਸਲ ਵੱਲੋਂ ਦੋਨਾਂ ਧਿਰਾਂ ਦੀਆਂ ਤਕਰੀਬਨ ਡੇਢ ਘੰਟਾ ਦਲੀਲਾਂ ਸੁਣੀਆਂ ਜਿਸ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ । ਹੁਣ ਹਾਈਕੋਰਟ ਕਿਸੇ ਵੇਲੇ ਵੀ ਫੈਸਲਾ ਸੁਣਾ ਸਕਦੀ ਹੈ। ਕੇਸ ਦੀ ਸੁਣਵਾਈ ਲਈ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸ੍ਰ: ਗੁਰਮੀਤ ਸਿੰਘ ਰਾਮਸਰ ਸੀਨੀਅਰ ਮੀਤ ਪ੍ਰਧਾਨ, ਸ੍ਰ: ਗੁਰਬੀਰ ਸਿੰਘ ਤਲਾਕੌਰ ਜੂਨੀਅਰ ਮੀਤ ਪ੍ਰਧਾਨ, ਸ੍ਰ: ਜਗਤਾਰ ਸਿੰਘ ਮਾਨ ਮਿੱਠੜੀ ਅੰਤ੍ਰਿੰਗ ਮੈਂਬਰ, ਸ੍ਰ: ਦੀਦਾਰ ਸਿੰਘ ਨਲਵੀ ਸੀਨੀਅਰ ਮੈਂਬਰ, ਬੀਬੀ ਕਰਤਾਰ ਕੌਰ ਸ਼ਾਹਬਾਦ ਮਾਰਕੰਡਾ ਮੈਂਬਰ, ਜਥੇਦਾਰ ਸਵਰਨ ਸਿੰਘ ਬੁੰਗਾ ਟਿੱਬੀ ਪੰਚਕੂਲਾ ਮੈਂਬਰ, ਸ੍ਰ: ਰਜਿੰਦਰ ਸਿੰਘ ਬਰਾੜਾ ਮੈਂਬਰ, ਸਰਪੰਚ ਭੁਪਿੰਦਰ ਸਿੰਘ ਲਾਡੀ ਪ੍ਰਧਾਨ ਮੈਂਬਰ ਪ੍ਰਤੀਨਿਧ, ਬੀਬੀ ਕਪੂਰ ਕੌਰ ਸੌਂਕੜਾ, ਸਕੱਤਰ ਸਰਬਜੀਤ ਸਿੰਘ ਜੰਮੂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾ ਵਿਖੇ ਪੁੱਜੇ ਹੋਏ ਸਨ । ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਵਿਚਾਰ ਵਟਾਂਦਰਾ ਕੀਤਾ। ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਮੀਰੀ-ਪੀਰੀ ਹਸਪਤਾਲ ਅਤੇ ਕਾਲਜ ਸ਼ਾਹਬਾਦ ਮਾਰਕੰਡਾ ਜਲਦੀ ਹਰਿਆਣਾ ਕਮੇਟੀ ਦੇ ਪ੍ਰਬੰਧ ਹੇਠ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



