HOME ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਦਾਰ...

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਗ੍ਰਹਿ ਵਿਖੇ ਕੀਤੀ ਵਿਸ਼ੇਸ਼ ਹਾਜ਼ਰੀ

1
ਮਾਤਾ ਪਾਲ ਕੌਰ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਗੁਰੂ ਚਰਨਾਂ ‘ਚ ਕੀਤੀ ਅਰਦਾਸ
ਸੰਗਤ ਨੂੰ ਗੁਰੂ ਸਾਹਿਬ ਦੇ ਲੜ ਲੱਗ ਕੇ ਪੰਥਕ ਏਕਤਾ ਅਤੇ ਗੁਰਮਤਿ ਜੀਵਨ ਅਪਣਾਉਣ ਦਾ ਦਿੱਤਾ ਸੰਦੇਸ਼
ਪੀਰ ਮੁਹੰਮਦ,   (Samajweekly)   ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ‘ਮੀਰੀ-ਪੀਰੀ ਖਾਲਸਾ ਮਾਰਚ’ ਦੇ ਪਿੰਡ ਪੀਰ ਮੁਹੰਮਦ ਪਹੁੰਚਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੇ ਸੀਨੀਅਰ ਸਿੱਖ ਆਗੂ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੰਘ ਸਾਹਿਬ ਨੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਪਾਲ ਕੌਰ ਜੀ ਦੀ ਜਲਦ ਸਿਹਤਯਾਬੀ, ਲੰਮੀ ਉਮਰ ਅਤੇ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਅਤੇ ਸੰਗਤਾਂ ਦੀਆਂ ਅਰਦਾਸਾਂ ਸਦਕਾ ਉਹ ਜਲਦੀ ਪੂਰੀ ਤਰ੍ਹਾਂ ਤੰਦਰੁਸਤ ਹੋਣ ਅਤੇ ਪਰਿਵਾਰ ਨੂੰ ਸੇਵਾ ਨਿਭਾਉਣ ਦਾ ਬਲ ਪ੍ਰਾਪਤ ਹੋਵੇ। ਇਸ ਮੌਕੇ ਸੰਗਤ ਨੇ ਵੀ ਭਾਵੁਕ ਮਾਹੌਲ ਵਿੱਚ ਮਾਤਾ ਪਾਲ ਕੌਰ ਜੀ ਦੀ ਚੰਗੀ ਸਿਹਤ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਿਵਾਰ ਨਾਲ ਦੁੱਖ-ਸੁੱਖ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਜੀਵਨ ਵਿੱਚ ਹਰ ਹਾਲਤ ਨੂੰ ਗੁਰੂ ਦੀ ਰਜ਼ਾ ਸਮਝ ਕੇ ਚੜ੍ਹਦੀ ਕਲਾ ਵਿੱਚ ਰਹਿਣਾ ਹੀ ਗੁਰਸਿੱਖੀ ਦੀ ਪਛਾਣ ਹੈ ਅਤੇ ਗੁਰੂ ਸਾਹਿਬ ਦਾ ਆਸਰਾ ਮਨੁੱਖ ਨੂੰ ਹਰ ਔਖੀ ਘੜੀ ਵਿੱਚ ਹੌਸਲਾ ਬਖ਼ਸ਼ਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰ ਨਾਲ ਜੁੜੇ ਰਹਿਣ, ਗੁਰਬਾਣੀ ਦਾ ਆਸਰਾ ਲੈਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਤੋਂ ਪਹਿਲਾਂ ਪਿੰਡ ਪੀਰ ਮੁਹੰਮਦ ਪਹੁੰਚੇ ‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਜੈਕਾਰਿਆਂ ਨਾਲ ਮਾਹੌਲ ਨੂੰ ਗੁਰਮਈ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ, ਧਾਰਮਿਕ ਆਗੂਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੀ ਹਾਜ਼ਰੀ ਭਰ ਕੇ ਸਿੰਘ ਸਾਹਿਬ ਦਾ ਸਵਾਗਤ ਕੀਤਾ ਅਤੇ ਮੀਰੀ-ਪੀਰੀ ਦੇ ਸਿਧਾਂਤਾਂ ਅਨੁਸਾਰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਅਹਿਦ ਪ੍ਰਗਟਾਇਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleEvery Child Deserves a Fair Chance to Grow Up Healthy
Next articleਕਾਰ ਸਟ੍ਰੀਟ ਐਸੋਸੀਏਸ਼ਨ ਵੱਲੋਂ ਆਰ.ਟੀ.ਓ. ਲੁਧਿਆਣਾ ਨੂੰ ਸੌਂਪਿਆ ਮੰਗ ਪੱਤਰ