ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਸ਼ਹਿਰ ਨਾਲ ਸੰਬੰਧਿਤ ਇੱਕ 45 ਸਾਲਾ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਲੋਕਾਂ ਉੱਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਲਗਾਏ ਹਨ। ਇਹ ਵਿਅਕਤੀ ਫ਼ਰਵਰੀ ਮਹੀਨੇ ਵਿੱਚ ਲਾਪਤਾ ਹੋ ਗਿਆ ਸੀ। ਅਤੇ ਉਸ ਦੀ ਮੌਤ ਦੀ ਜਾਂਚ ਹੁਣ ਕਤਲ ਦੇ ਮਾਮਲੇ ਵਜੋਂ ਕੀਤੀ ਜਾ ਰਹੀ ਹੈ। ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਮੁਤਾਬਕ ਮ੍ਰਿਤਕ ਦੀ ਪਹਿਚਾਣ ਬਰਨਬੀ ਦੇ ਰਹਿਣ ਵਾਲੇ ਮਸੂਦ ਮਸਜੂਦੀ ਵਜੋਂ ਹੋਈ ਹੈ। ਜਾਂਚ ਕਰ ਰਹੇ ਅਧਿਕਾਰੀਆਂ ਅਨੁਸਾਰ ਪਿਛਲੇ ਹਫ਼ਤੇ ਮਿਸ਼ਨ ਖੇਤਰ ਵਿੱਚ ਉਸ ਦੇ ਅਵਸ਼ੇਸ਼ ਮਿਲੇ ਸਨ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ 48 ਸਾਲਾ ਮਹਦੀ ਅਹਿਮਦਜ਼ਾਦੇਹ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਉੱਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਾਲੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ।
https://play.google.com/store/apps/details?id=in.yourhost.samajweekly



