HOME ਮਿਸ਼ਨ ਸਵਸਥ ਕਵਚ’ ਨਾਲ ਜ਼ਿਲ੍ਹੇ ‘ਚ ਸਿਹਤ ਜਾਗਰੂਕਤਾ ਨੂੰ ਮਿਲੇਗੀ ਨਵੀਂ ਦਿਸ਼ਾ...

ਮਿਸ਼ਨ ਸਵਸਥ ਕਵਚ’ ਨਾਲ ਜ਼ਿਲ੍ਹੇ ‘ਚ ਸਿਹਤ ਜਾਗਰੂਕਤਾ ਨੂੰ ਮਿਲੇਗੀ ਨਵੀਂ ਦਿਸ਼ਾ – ਏ.ਡੀ.ਸੀ.

2

ਜ਼ਿਲ੍ਹੇ ‘ਚ ‘ਮਿਸ਼ਨ ਸਵਸਥ ਕਵਚ’ ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸੀਪੀਆਰ ਤੇ ਮੁੱਢਲੀ ਸਹਾਇਤਾ ਦੀ ਲਈ ਸਿਖਲਾਈ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਅਤੇ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ (ਡੀ.ਐੱਮ.ਸੀ.ਐੱਚ.), ਲੁਧਿਆਣਾ ਦੇ ਸਾਂਝੇ ਉਪਰਾਲੇ ਨਾਲ ਮੰਗਲਵਾਰ ਨੂੰ ਡੀ.ਏ.ਵੀ. ਬੀ.ਐੱਡ. ਕਾਲਜ, ਹੁਸ਼ਿਆਰਪੁਰ ਵਿਖੇ ‘ਮਿਸ਼ਨ ਸਵਸਥ ਕਵਚ’ ਦੀ ਸ਼ੁਰੂਆਤ ਕੀਤੀ ਗਈ ਅਤੇ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਏ.ਡੀ.ਸੀ. ਨੇ ਕਿਹਾ ਕਿ ਮਿਸ਼ਨ ਸਵਸਥ ਕਵਚ ਦਾ ਉਦੇਸ਼ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣਾ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਯਕੀਨੀ ਬਣਾਉਣਾ ਅਤੇ ਸਮਾਜ ਨੂੰ ਜੀਵਨ ਰੱਖਿਅਕ ਹੁਨਰਾਂ ਨਾਲ ਸਸ਼ਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਲੋਕ ਭਾਗੀਦਾਰੀ ਅਤੇ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਕਾਰਡੀਓ ਪਲਮੋਨਰੀ ਰੀਸਸਿਟੇਸ਼ਨ (ਸੀ.ਪੀ.ਆਰ.), ਮੁੱਢਲੀ ਸਹਾਇਤਾ, ਬਲੱਡ ਪ੍ਰੈਸ਼ਰ (ਬੀ.ਪੀ.) ਦੀ ਜਾਂਚ ਅਤੇ ਬਾਡੀ ਮਾਸ ਇੰਡੈਕਸ (ਬੀ.ਐੱਮ.ਆਈ.) ਬਾਰੇ ਵਿਹਾਰਕ ਸਿਖਲਾਈ ਦਿੱਤੀ ਗਈ। ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਸੀ.ਪੀ.ਆਰ. ਅਤੇ ਬੀ.ਪੀ. ਮਾਪਣ ਦੀ ਹੈਂਡਜ਼-ਆਨ ਸਿਖਲਾਈ ਪ੍ਰਾਪਤ ਕੀਤੀ। ਇਸ ਮੌਕੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐੱਸ.ਕੇ.) ਦੀਆਂ ਮੋਬਾਈਲ ਸਿਹਤ ਟੀਮਾਂ ਵੀ ਮੌਜੂਦ ਸਨ। ਏ.ਡੀ.ਸੀ. ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਮਾਸਟਰ ਟ੍ਰੇਨਰ ਵਜੋਂ ਸਮਾਜ ਵਿੱਚ ਸਿਹਤ ਜਾਗਰੂਕਤਾ ਫੈਲਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟ੍ਰੇਨਿੰਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਡੀ.ਐੱਮ.ਸੀ.ਐੱਚ. ਦੇ ਡਾ. ਬਿਸ਼ਵ ਮੋਹਨ ਨੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜੀਵਨ ਰੱਖਿਅਕ ਤਕਨੀਕਾਂ ਦੀ ਸਿਖਲਾਈ ਦੇਣਾ ਸਮੇਂ ਦੀ ਮਹੱਤਵਪੂਰਨ ਲੋੜ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਹੋਟਲ ਉਦਯੋਗ ‘ਚ ਹੁਨਰਮੰਦ ਨੌਜਵਾਨਾਂ ਲਈ ਭਾਰਤ ਹੀ ਨਹੀਂ, ਵਿਦੇਸ਼ਾਂ ‘ਚ ਵੀ ਰੋਜ਼ਗਾਰ ਦੇ ਅਥਾਹ ਮੌਕੇ – ਡਾ. ਰਾਜ ਕੁਮਾਰ ਚੱਬੇਵਾਲ
Next articleਸੁਪਰੀਮ ਕੋਰਟ ਨੇ 16 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ‘ਤੇ ਸਖ਼ਤ ਰੁਖ਼ ਅਪਣਾਇਆ, ਕਿਹਾ ਕਿ ਜੇਕਰ ਦੁਪਹਿਰ ਤੱਕ ਮੁੱਦਾ ਹੱਲ ਨਹੀਂ ਹੋਇਆ ਤਾਂ ਉਹ ਦਖਲ ਦੇਵੇਗਾ।