HOME ਮਿਸ਼ਨ ਪ੍ਰਗਤੀ : ਡੀ.ਆਈ.ਜੀ ਬਠਿੰਡਾ ਰੇਂਜ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ...

ਮਿਸ਼ਨ ਪ੍ਰਗਤੀ : ਡੀ.ਆਈ.ਜੀ ਬਠਿੰਡਾ ਰੇਂਜ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ

ਮੁਕਾਬਲੇ ਪ੍ਰੀਖਿਆ ਲਈ ਸਰੀਰਕ ਸਿਖਲਾਈ 9 ਮਾਰਚ ਤੋਂ

ਬਠਿੰਡਾ,  (ਸਮਾਜ ਵੀਕਲੀ)  (ਅੰਗਰੇਜ ਸਿੰਘ ਵਿੱਕੀ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਸਬੰਧੀ ਸ਼ੁਰੂ ਕੀਤੇ ਗਏ ਮਿਸ਼ਨ ਓਰਾਗਤੀ ਤਹਿਤ ਡੀ.ਆਈ.ਜੀ.ਬਠਿੰਡਾ ਰੇਂਜ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿਖੇ ਸਿੱਖਿਆ ਲੈ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੌਜਵਾਨ ਸਿਖਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫੌਜ, ਪੰਜਾਬ ਸੇਵਾ ਕਮਿਸ਼ਨ ਆਦਿ ਸਬੰਧੀ ਪ੍ਰੀਖਿਆਵਾਂ ਲਈ ਪੜ੍ਹਨ ਅਤੇ ਉਸ ਨੂੰ ਸਫ਼ਲਤਾ ਨਾਲ ਪਾਸ ਕਰਨ ਸਬੰਧੀ ਨੁਕਤੇ ਸਾਂਝੇ ਕੀਤੇ ।ਉਨ੍ਹਾਂ ਦੱਸਿਆ ਕਿ ਮਿਸ਼ਨ ਪ੍ਰਗਤੀ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ-ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ-ਜਿੰਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਉਨ੍ਹਾਂ ਨੂੰ ਮਿਆਰੀ ਸਿੱਖਿਆ ਸਹੂਲਤ ਦੇਣਾ ਹੈ। ਉਨ੍ਹਾਂ ਦੱਸਿਆ ਕੇ ਵਿਦਿਆਰਥੀ ਜਿਸ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹ ਪਹਿਲਾਂ ਉਸ ਦੇ ਸਿਲੇਬਸ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਫੇਰ ਪੜ੍ਹਨ । ਉਨ੍ਹਾਂ ਦੱਸਿਆ ਕਿ ਹਰ ਇਕ ਵਿਦਿਆਰਥੀ ਆਪਣੀ ਰੁਚੀ ਅਤੇ ਲੋੜ ਅਨੁਸਾਰ ਨੋਟਸ ਤਿਆਰ ਕਰੇ ਤਾਂ ਜੋ ਪ੍ਰੀਖਿਆ ਦੌਰਾਨ ਆਪਣੇ ਨੋਟਿਸ ਪੜ੍ਹ ਕੇ ਵਿਦਿਆਰਥੀ ਨੂੰ ਸਭ ਯਾਦ ਰਹੇ ।ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਮੈਡਮ ਸਸ਼ੀ ਸਿੱਕਾ ਨੇ ਜਿਨਸੀ ਸ਼ੋਸ਼ਣ, ਬਾਲ ਵਿਆਹ, ਨਸ਼ਾ ਮੁਕਤੀ ਅਤੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ।
(ਬਾਕਸ ਲਈ ਪ੍ਰਸਤਾਵਤ ) *ਪੁਲਿਸ ਅਤੇ ਹੋਰਨਾਂ ਵਿਭਾਗਾਂ ‘ਚ ਭਰਤੀਆਂ ਸਬੰਧੀ ਸਰੀਰਿਕ ਸਿਖਲਾਈ 9 ਮਾਰਚ ਤੋਂ, ਡਿਪਟੀ ਕਮਿਸ਼ਨਰ*
ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸਬੰਧੀ ਸਰੀਰਿਕ ਸਿੱਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ 9 ਮਾਰਚ ਤੋਂ ਵਿਸ਼ੇਸ਼ ਸਰੀਰਿਕ ਸਿੱਖਿਆ ਸੈਸ਼ਨ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਿੱਖਿਆ ਪ੍ਰੋਗਰਾਮ ਚ ਜ਼ਰੂਰ ਭਾਗ ਲੈਕੇ ਇਸਦਾ ਲਾਹਾ ਪ੍ਰਾਪਤ ਕਰਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕਰਮਜੀਤ ਗਰੇਵਾਲ ਦਾ ਗੀਤ ‘ਮਸਲਾ ਦਿਲ ਦਾ’ ਰਾਜ ਗਾਇਕ ਹੰਸ ਰਾਜ ਹੰਸ ਵੱਲੋਂ ਰਿਲੀਜ਼
Next articleਧਾਰਮਿਕ ਲੇਖਕ ਹਰਭਜਨ ਸਿੰਘ ਸਪਰਾ ਨੂੰ ਮਿਲਿਆ ਲਾਈਫ ਟਾਈਮ ਅਚੀਵਮੈਂਟ ਅਵਾਰਡ