ਮਿਠੜਾ ਕਾਲਜ ਵਿਖੇ ਪ੍ਰਾਈਮ ਏਸ਼ੀਆ ਚੈਨਲ ਵੱਲੋਂ ਹੁਨਰ ਪ੍ਰਦਰਸ਼ਨ ਪ੍ਰੋਗਰਾਮ ਦਾ ਆਯੋਜਨ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਅਧੀਨ ਚੱਲਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ  ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਪ੍ਰਾਈਮ ਏਸ਼ੀਆ ਚੈਨਲ ਵਲੋਂ ਪਹੁੰਚ ਕੀਤੀ ਗਈ। ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਪ੍ਰਾਈਮ ਟੀ.ਵੀ ਦੇ ਉਭਰਦੇ ਸਿਤਾਰੇ ਉਮੰਗ ਸ਼ਰਮਾ ਦੁਆਰਾ ਪ੍ਰਾਈਮ ਏਸ਼ੀਆ ਯੂਥ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਭਵਿੱਖ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਇਸ ਮੌਕੇ ਵੱਧ ਚੜ ਕੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਤੇ ਰੱਸਾ-ਕੱਸੀ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ।ਵਿਦਿਆਰਥੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਾਲਜ ਦੇ ਪ੍ਰਬੰਧ ਦਾ ਹਿੱਸਾ ਬਣਦੀਆਂ ਰਹਿਣਗੀਆ। ਉਹਨਾਂ ਸਮੁੱਚੀ ਪ੍ਰਾਈਮ ਏਸ਼ੀਆ ਟੀਮ ਦਾ ਧੰਨਵਾਦ ਕੀਤਾ।  ਇਸ ਪ੍ਰੋਗਰਾਮ ਨੂੰ ਪ੍ਰਫੁੱਲਿਤ ਕਰਨ ਲਈ ਕਮਰਸ ਵਿਭਾਗ ਦੇ ਮੁਖੀ ਡਾਕਟਰ ਗੁਰਪ੍ਰੀਤ ਕੌਰ ਨੇ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ । ਸਮੂਹ ਸਟਾਫ ਮੈਂਬਰ ਉਚੇਚੇ ਤੌਰ ਤੇ ਇਸ ਮੌਕੇ ਹਾਜ਼ਰ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜਿੱਤੀ ਬਾਜੀ….
Next articleਰੇਲ ਕੋਚ ਫੈਕਟਰੀ ਕਪੂਰਥਲਾ ਨੇ ਆਪਣਾ 40ਵਾਂ ਸਥਾਪਨਾ ਦਿਹਾੜਾ ਮਨਾਇਆ