ਕਪੂਰਥਲਾ , 13 ਜੁਲਾਈ (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਅਧੀਨ ਆਉਂਦੇ ਬੇਬੇ ਨਾਨਕ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਯੂਨੀਵਰਸਿਟੀ ਵੱਲੋਂ ਮਈ ਜੂਨ 2003 ਵਿੱਚ ਲਈਆਂ ਬੀ ਕਾਮ ਭਾਗ ਤੀਜਾ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਵਿੱਦਿਅਕ ਉੱਚਤਾ ਸਾਬਿਤ ਕਰਦੇ ਹੋਏ ਸ਼ਾਨਦਾਰ ਨਤੀਜੇ ਦਿੱਤੇ ਹਨ।
ਵਿਭਾਗ ਦੇ ਮੁੱਖੀ ਡਾਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਰੂਬਨਪ੍ਰੀਤ ਕੌਰ 77.23 ਪ੍ਰਤੀਸ਼ਤ ਨੇ ਡਿਸਕਸ਼ਨ ਨਾਲ ਪਹਿਲਾ ਸਥਾਨ, ਵੰਦਨਾ ਸ਼ਰਮਾ 74.9ਪ੍ਰਤੀਸ਼ਤ ਨੇ ਦੂਸਰਾ ਅਤੇ ਪ੍ਰਭਦੀਪ ਕੌਰ ਧਾਲੀਵਾਲ ਨੇ 74.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਇਹਨਾਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵਿਦਿਆਰਥੀ ਸਫ਼ਲਤਾ ਹਾਸਲ ਕਰ ਸਕਦਾ ਹੈ। ਉਹਨਾਂ ਨੇ ਇਸ ਸ਼ਾਨਦਾਰ ਨਤੀਜੇ ਲਈ ਕਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਮੁਖੀ ਕਾਮਰਸ ਅਤੇ ਡਾਕਟਰ ਪਰਮਜੀਤ ਕੌਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly