ਮਿੱਠੜਾ ਕਾਲਜ ਦਾ ਬੀ ਐਸ  ਨਾਨ ਮੈਡੀਕਲ ਸਮੈਸਟਰ  ਚੌਥਾ ਦਾ ਨਤੀਜਾ ਸ਼ਾਨਦਾਰ

ਕਪੂਰਥਲਾ,  ( ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲ ਹੀ ਅੰਦਰ
ਐਲਾਨੇ ਜਾ ਰਹੇ ਨਤੀਜਿਆਂ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ  ਬੀ ਐਸ ਨਾਨ ਮੈਡੀਕਲ ਸਮੈਸਟਰ  ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ।
 ਜਿਸ ਵਿੱਚ ਵਿਦਿਆਰਥੀ ਵਲੋਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਦਿਆਂ  ਵਧੀਆ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਵਿਭਾਗ ਦੇ ਮੁਖੀ ਡਾ.ਪਰਮਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਵਨੀਤ ਕੌਰ ਨੇ 84 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾਂ ‌ਸਥਾਨ , ਜਸਬੀਰ ਕੌਰ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਾਨਸੀ ਸ਼ਰਮਾਂ ਨੇ 69 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
 ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ  ਭੇਂਟ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ  ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕ ਸਾਹਿਤ ਕਲਾ ਕੇਂਦਰ ਆਰ ਸੀ  ਐਫ ਵੱਲੋਂ ਵਿਸ਼ਾਲ ਸਾਵਨ ਕਵੀ ਦਰਬਾਰ ਕਰਵਾਇਆ ਗਿਆ 
Next articleਸਰਕਾਰੀ ਹਾਈ ਸਕੂਲ ਹੈਬਤਪੁਰ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਲਗਾਇਆ ਸੈਮੀਨਾਰ