ਮਿੱਠੜਾ ਕਾਲਜ ਦੇ ਐਨ ਐਸ ਐਸ ਯੂਨਿਟ ਵਲੋਂ ਵਾਤਾਵਰਣ ਦਿਵਸ ਮਨਾਇਆ ਗਿਆ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਹੇਠ ਚਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ 05 ਜੂਨ ਨੂੰ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ, ਡਾ. ਜਗਸੀਰ ਸਿੰਘ ਬਰਾੜ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ । ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਕੋਆਰਡੀਨੇਟਰ ਡਾ. ਪਰਮਜੀਤ ਕੌਰ, ਮੁੱਖੀ ਸਾਇੰਸ ਵਿਭਾਗ ਨੇ ਕਿਹਾ ਕਿ ਵੱਧ ਰਹੀ ਗਰਮੀ ਅਤੇ ਗਲੋਬਲ ਵਾਰਮਿੰਗ ਨੂੰ ਘਟਾਉਣ ਵਿੱਚ ਰੁੱਖਾਂ ਦੀ ਵਿਸ਼ੇਸ਼ ਭੂਮਿਕਾ ਹੈ । ਇਸ ਤੋਂ ਇਲਾਵਾ ਕਾਲਜ ਦੇ ਕਾਮਰਸ ਵਿਭਾਗ ਦੇ ਮੁੱਖੀ, ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਜਿਥੇ ਅਸੀਂ ਵੱਧ ਤੋਂ ਵੱਧ ਪੌਦੇ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ ਤਾਂ ਹੀ ਅਸੀਂ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ । ਵਾਤਾਵਰਣ ਦਿਵਸ ਦੇ ਮੌਕੇ ਤੇ ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ ਮੈਂਬਰਾਂ ਵਲੋਂ ਕਾਲਜ ਵਿਖੇ ਪੌਦੇ ਲਗਾਏ ਗਏ ‘ਤੇ ਵਿਦਿਆਰਥੀਆਂ ਵਲੋਂ ਚਲਦੀਆਂ ਸਮੈਸਟਰ ਪ੍ਰੀਖਿਆਵਾਂ ਦੌਰਾਨ ਘਰਾਂ ਵਿੱਚ ਹੀ ਪੌਦੇ ਲਗਾਕੇ ਵਾਤਾਵਰਣ ਦਿਵਸ ਮਨਾਇਆ ਗਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀਸੀਸੀਪੀਐਲ ਸਨਅਤ ’ਚ ਮਨਾਇਆ ਵਾਤਾਵਰਣ ਦਿਵਸ , ਹਰ ਕਰਮਚਾਰੀ ਨੇ ਲਾਇਆ ਪੌਦਾ ਰੀਸਾਈਕਲ ਤੇ ਪੌਦੇ ਲਗਾਉਣ ਨਾਲ ਵਾਤਵਾਰਣ ਬਚਾਇਆ ਜਾ ਸਕਦਾ: ਗੁਪਤਾ
Next articleਪ੍ਰਭ ਆਸਰਾ ਸੰਸਥਾ ਦੇ ਨਾਮ ‘ਤੇ ਉਗਰਾਹੀ ਕਰਦਾ ਸ਼ਰਾਰਤੀ ਅਨਸਰ ਫੜਿਆ, ਸੰਸਥਾ ਵੱਲੋਂ ਬਿਨਾਂ ਬੁਲਾਏ ਘਰੋਂ-ਘਰੀਂ ਜਾ ਕੇ ਕਿਸੇ ਵੀ ਤਰ੍ਹਾਂ ਦੀ ਨਗਦੀ ਜਾਂ ਸਮਾਨ ਦੀ ਉਗਰਾਹੀ ਨਹੀਂ ਕੀਤੀ ਜਾਂਦੀ: ਭਾਈ ਸ਼ਮਸ਼ੇਰ ਸਿੰਘ