ਕਪੂਰਥਲਾ , 5 ਅਗਸਤ (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੁਆਰਾ ਲਗਾਤਾਰ ਯੂਨੀਵਰਸਿਟੀ ਪ੍ਰੀਖਿਆ ਮਈ ਜੂਨ 2013 ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਆਏ ਬੀ ਕਾਮ
ਸਮੈਸਟਰ ਚੌਥਾ ਨਤੀਜੇ ਵੀ 100 ਪ੍ਰਤੀਸ਼ਤ ਰਹੇ।


ਵਿਭਾਗ ਦੇ ਮੁਖੀ ਡਾਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਸਲੀਨ ਕੌਰ 74.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ,ਹਰਦੀਪ ਕੌਰ ਨੇ 73 ਫੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਰਾਜਬੀਰ ਕੌਰ ਨੇ 69 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਅਤੇ ਡਾਕਟਰ ਪਰਮਜੀਤ ਕੌਰ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly