ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੀਆਂ ਮਾਵਾਂ ਦੀਆਂ ਅੱਖਾਂ ਵਿੱਚ ਅੱਜ ਵੀ ਦੇਖੇ ਜਾ ਸਕਦੇ ਹਨ ਅੱਥਰੂ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਦੇ ਵਾਅਦੇ ਨਾਲ ਸੂਬਾ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪਿਛਲੇ ਕਰੀਬ ਢਾਈ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਮਾਵਾਂ ਦੀਆਂ ਅੱਖਾਂ ਵਿੱਚੋਂ ਅੱਥਰੂ ਨਿਕਲਣੇ ਅਜੇ ਤੱਕ ਬੰਦ ਨਹੀਂ ਹੋਏ ਜਿਨ੍ਹਾਂ ਦੇ ਜਵਾਨ ਪੁੱਤਰਾਂ ਦੀ ਮੌਤ ਨਸ਼ਿਆਂ ਦੀ ਭੇਟ ਚੜ੍ਹ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਵਾ ਮੋਰਚਾ ਦੇ ਸੀਨੀਅਰ ਆਗੂ ਮਰਿਘਬੀਰ ਸਿੰਘ ਮਿੱਠੂ ਚੱਡਾ ਦੀ ਅਗਵਾਈ ਵਿੱਚ ਪੀਏਯੂ ਵਿਖੇ ਨਸ਼ਿਆਂ ਵਿਰੁੱਧ ਕੱਢੀ ਗਈ ਸਾਈਕਲ ਰੈਲੀ ਸਮੇਂ ਕੀਤਾ । ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਦੇਸ਼ ਦੇ ਭਵਿੱਖ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਪਰ ਅੱਜ ਸੂਬੇ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਨੌਜਵਾਨ ਬਾਕੀ ਕੁਰੀਤੀਆਂ ਦੇ ਨਾਲ-ਨਾਲ ਨਸ਼ਿਆਂ ਦੀ ਦਲ-ਦਲ ਵਿਚ ਧੱਸ ਚੁੱਕਾ ਹੈ। ਧੀਮਾਨ ਅਤੇ ਚੱਡਾ ਨੇ ਨੌਜਵਾਨ ਵਰਗ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਪਾਏ ਪੁਰਨਿਆਂ ਤੇ ਚੱਲਣ ਅਤੇ ਦੇਸ਼ ਦੇ ਉੱਜਵਲ ਭਵਿੱਖ ਲਈ ਕਾਰਜ ਕਰਨ ਲਈ ਉਤਸਾਹਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੇਸ਼ ਅਤੇ ਸੂਬੇ ਦੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਲਈ ਨੌਜਵਾਨਾਂ ਦੇ ਭਵਿੱਖ ਲਈ ਸੋਚਣ ਤਾਂ ਜੋ ਨਸ਼ਿਆਂ ਨਾਲ ਮਰ ਰਹੇ ਨੌਜਵਾਨਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪੰਕਜ ਕਪੂਰ, ਗੁਰਪ੍ਰੀਤ ਢੋਲੇਵਾਲ, ਰਜਿੰਦਰ ਸਿੰਘ ਬੀਰਾ, ਹਰਸ਼ ਕਪੂਰ, ਹੀਰਾ ਗਿੱਲ, ਕਰਨ ਸੁਨੇਤ, ਵਰੂਣ, ਰਮਨ ਗਰਗ, ਵੰਸ ਬੱਗਾ, ਅਨਮੋਲ ਢੀਗਰਾ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਰਣਵਿਜੇ ਸਿੰਘ, ਅਨਮੋਲ ਸਿੰਘ, ਤੇਜਵੀਰ ਧਾਲੀਵਾਲ, ਗੁਰਕੀਰਤ ਸਿੰਘ ਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਰੈਲੀ ਵਿੱਚ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly