HOME ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ 8 ਵਿੱਚ ਗਲੀਆਂ ਦੇ ਨਿਰਮਾਣ ਦੀ...

ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ 8 ਵਿੱਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ, 21 ਲੱਖ ਨਾਲ ਬਣਨਗੀਆਂ ਨਵੀਆਂ ਗਲੀਆਂ

5

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿੱਚ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕੰਮ ਦਾ ਸ਼ੁਭਾਰੰਭ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤਰ ਦੇ ਵਿਕਾਸ ਅਤੇ ਜਨਤਾ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ।ਉਨ੍ਹਾਂ ਦੱਸਿਆ ਕਿ ਇਹਨਾਂ ਗਲੀਆਂ ਦੇ ਨਿਰਮਾਣ ਨਾਲ ਸਥਾਨਕ ਵਾਸੀਆਂ ਨੂੰ ਆਵਾਜਾਈ ਵਿੱਚ ਸੌਖ ਹੋਵੇਗੀ ਅਤੇ ਸਫਾਈ ਤੇ ਪਾਣੀ ਨਿਕਾਸੀ ਦੀ ਸਥਿਤੀ ਵੀ ਸੁਧਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕੰਮਾਂ ਲਈ ਕਾਫੀ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਜਨਤਾ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਅਤੇ ਵਿਧਾਇਕ ਮਿਲ ਕੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਖੇਤਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਨਿਰਮਾਣ ਕੰਮ ਸਮੇਂ ਸਿਰ ਪੂਰੇ ਕੀਤੇ ਜਾਣਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ
Next articleਸਿੱਖ ਨੈਸ਼ਨਲ ਕਾਲਜ ਦੇ ਰਸਾਇਣ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ