ਸੀਵਰੇਜ ਸਾਫ ਕਰਨ ਵਾਲੀ ਨਵੀਂ ਸੁਪਰ ਸੈਕਸ਼ਨ ਮਸ਼ੀਨ ਨੂੰ ਦਿੱਤੀ ਹਰੀ ਝੰਡੀ
ਡੇਰਾਬੱਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ)
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਨਗਰ ਕੌਂਸਲ ਦਫਤਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਤੇ ਸਮੀਖਿਆ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਸੀਵਰੇਜ ਦੀ ਸਫ਼ਾਈ ਲਈ ਖਰੀਦੀ ਨਵੀਂ ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ, ਕਾਰਜ ਸਾਧਕ ਅਫਸਰ ਜਗਜੀਤ ਸਿੰਘ ਜੱਜ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਆਸੂ ਉਪਨੇਜਾ ਸਮੇਤ ਵੱਡੀ ਗਿਣਤੀ ਪ੍ਰਸ਼ਾਸਨਿਕ ਅਤੇ ਨਗਰ ਕੌਂਸਲ ਅਧਿਕਾਰੀ ਹਾਜਰ ਸਨ।
ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਮੌਨਸੂਨ ਦੌਰਾਨ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਦਰੁਸਤ ਰੱਖਣ ਦੀ ਹਦਾਇਤ ਕੀਤੀ। ਉਹਨਾਂ ਸ਼ਹਿਰ ਦੇ ਨੀਵਿਆਂ ਇਲਾਕਿਆਂ ਦੇ ਨਿਕਾਸ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਫੌਰੀ ਤੌਰ ਤੇ ਦੂਰ ਕਰਨ ਲਈ ਕਿਹਾ। ਉਹਨਾਂ ਪਿਛਲੇ ਸਾਲ ਮੌਨਸੂਨ ਦੌਰਾਨ ਹੋਏ ਨੁਕਸਾਨ ਤੋਂ ਸਬਕ ਲੈਣ ਦੀ ਸਲਾਹ ਵੀ ਦਿੱਤੀ।
ਮੀਟਿੰਗ ਉਪਰੰਤ ਵਿਧਾਇਕ ਰੰਧਾਵਾ ਨੇ ਸ਼ਹਿਰ ਦੀ ਸੀਵਰੇਜ ਪ੍ਰਣਾਲੀ ਨੂੰ ਠੀਕ ਰੱਖਣ ਲਈ ਖਰੀਦੀ ਨਵੀਂ ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੰਧਾਵਾ ਨੇ ਕਿਹਾ ਕਿ ਸ਼ਹਿਰ ਦੇ ਪੁਰਾਣੇ ਸੀਵਰੇਜ ਸਿਸਟਮ ਵਿੱਚ ਰੁਕਾਵਟਾਂ ਦੇ ਚਲਦੇ ਨਵੀਂ ਮਸ਼ੀਨ ਦੀ ਜਰੂਰਤ ਨੂੰ ਪੂਰਾ ਕਰਨ ਲਈ ਅੱਜ ਖਰੀਦ ਕੀਤੀ ਨਵੀਂ ਸੁਪਰ ਸੱਕਸ਼ਨ ਮਸ਼ੀਨ ਨੂੰ ਸ਼ਹਿਰ ਵਾਸੀਆਂ ਨੂੰ ਅਰਪਨ ਕੀਤਾ ਗਿਆ ਹੈ । ਇਸ ਮੌਕੇ ਵਿਧਾਇਕ ਰੰਧਾਵਾ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਏ ਜੇ.ਈ. ਤਾਰਾ ਚੰਦ ਨੂੰ ਵਿਦਾਇਗੀ ਪਾਰਟੀ ਦੌਰਾਨ ਵਧਾਈ ਦਿੱਤੀ । ਇਸ ਮੌਕੇ ਉਪਰੋਕਤ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly