ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈੱਸ ਮਿਲਰਗੰਜ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਜੁਟਾ ਰਹੀ ਹੈ। ਇਸ ਮੌਕੇ ਵਿਧਾਇਕਾ ਛੀਨਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢੋਲੇਵਾਲ ਵਿੱਚ ਕਰਵਾਏ ਕਾਰਜਾਂ ਦੀ ਵੀ ਘੁੰਡ ਚੁਕਾਈ ਕੀਤੀ ਗਈ । ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਹਰਪ੍ਰੀਤ ਸਿੰਘ ਛੀਨਾ ਜੋ ਵਿਧਾਇਕਾ ਛੀਨਾ ਦੇ ਪਤੀ ਹਨ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਹਰਦੀਪ ਕੌਰ ਨੇ ਸਕੂਲ ਆਫ਼ ਐਮੀਨੈੱਸ ਮਿਲਰਗੰਜ ਜਦ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਢੋਲੇਵਾਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਵਿਕਾਸ ਕਾਰਜਾਂ ਲਈ ਵੱਖ-ਵੱਖ ਸਮੇਂ ‘ਤੇ ਦਿੱਤੀਆਂ ਗ੍ਰਾਂਟਾਂ ਲਈ ਹਲਕਾ ਵਿਧਾਇਕਾ ਛੀਨਾ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਦੱਖਣੀ ਦੀ ਸਮੁੱਚੀ ਟੀਮ, ਦੋਵਾਂ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj