ਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਇਸ਼ਾਂਕ ਕੁਮਾਰ ਨੇ 28.82 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਉਪਰਾਲੇ ਤਹਿਤ ਸਰਕਾਰੀ ਹਾਈ ਸਕੂਲ ਠੱਕਰਵਾਲ ਨੂੰ 9.82 ਲੱਖ ਰੁਪਏ ਮੁਰੰਮਤ ਲਈ, ਸੈਕੰਡਰੀ ਸਕੂਲ ਬੰਬੇਲੀ ਨੂੰ 14 ਲੱਖ ਰੁਪਏ ਸਾਇੰਸ ਲੈਬ ਦੀ ਉਸਾਰੀ ਲਈ ਅਤੇ ਮਿਡਲ ਸਕੂਲ ਜਿਆਣ ਨੂੰ 5 ਲੱਖ ਰੁਪਏ ਚਾਰਦੀਵਾਰੀ ਦੀ ਉਸਾਰੀ ਲਈ ਦਿੱਤੇ ਗਏ ਹਨ।ਨੀਂਹ ਪੱਥਰ ਸਮਾਗਮ ਦੌਰਾਨ ਵਿਧਾਇਕ ਨੇ ਕਿਹਾ ਕਿ ਸਿੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ ਕਿ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣ ਲਈ ਪ੍ਰੇਰਿਤ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਬਿਹਤਰ ਸਿੱਖਿਆ ਅਤੇ ਸਹੂਲਤਾਂ ਬੱਚਿਆਂ ਦਾ ਭਵਿੱਖ ਰੌਸ਼ਨ ਕਰਨਗੀਆਂ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਏਗੀ।
ਰੋਜ਼ਗਾਰ ਆਧਾਰਿਤ ਸਿੱਖਿਆ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਆਤਮ ਨਿਰਭਰ ਅਤੇ ਰੁਜ਼ਗਾਰ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰਨਗੇ ਤਾਂ ਇਹ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪ੍ਰੋਗਰਾਮ ਵਿੱਚ ਹਾਜ਼ਰ ਸਕੂਲ ਦੇ ਅਧਿਆਪਕਾਂ ਅਤੇ ਸਥਾਨਕ ਲੋਕਾਂ ਨੇ ਵਿਧਾਇਕ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਵਿੱਚ ਸੁਧਾਰ ਹੋਵੇਗਾ ਅਤੇ ਵਿਦਿਆਰਥੀਆਂ ਦਾ ਵਿੱਦਿਅਕ ਪੱਧਰ ਉੱਚਾ ਹੋਵੇਗਾ। ਵਿਧਾਇਕ ਨੇ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸਤੀਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ , ਸਰਕਾਰੀ ਹਾਈ ਸਕੂਲ ਠੱਕਰਵਾਲ ਦੇ ਇੰਚਾਰਜ ਸਰਦਾਰ ਭੁਪਿੰਦਰ ਸਿੰਘ, ਬੀ.ਐਨ.ਓ ਸਤਿੰਦਰਦੀਪ ਕੌਰ ਢਿੱਲੋਂ, ਸਰਪੰਚ ਜਸਵਿੰਦਰ ਸਿੰਘ (ਠੱਕਰਵਾਲ), ਸਰਪੰਚ ਰਾਜਿੰਦਰ ਸਿੰਘ। (ਮੋਜੋਮਾਜਰਾ), ਪ੍ਰਿੰਸੀਪਲ ਡਾ ਸ਼੍ਰੀਮਤੀ ਇੰਦਰਜੀਤ ਕੌਰ, ਸਰਪੰਚ ਬਲਵਿੰਦਰ ਕੌਰ, ਪੰਜਾਬੀ ਲੈਕਚਰਾਰ ਸੰਤੋਖ ਸਿੰਘ, ਸੁਖਰਾਜ ਸਿੰਘ, ਸਰਪੰਚ ਸ਼੍ਰੀਮਤੀ ਕਮਲਜੀਤ ਕੌਰ, ਬਾਬਾ ਸਤਪਾਲ ਸਿੰਘ, ਪੰਚ ਲਸ਼ਕਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।