HOME ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਨਵੀਂ ਬਣੀ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਕੀਤਾ...

ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਨਵੀਂ ਬਣੀ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਕੀਤਾ ਉਦਘਾਟਨ

ਮਾਹਿਲਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪਿੰਡ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਂਵਾਂ ਦੇਣ ਦੇ ਮੱਕਸਦ ਨਾਲ ਅੱਜ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਤਿਆਰ ਹੋਈ ਬੀ.ਪੀ.ਐਚ.ਯੂ ਦੀ ਨਵੀਂ ਇਮਾਰਤ ਦਾ ਉਦਘਾਟਨ ਵਿਧਾਇਕ ਚੱਬੇਵਾਲ ਡਾ.ਇਸ਼ਾਂਕ ਕੁਮਾਰ ਵਲੋਂ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ, ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ, ਸਮੂਹ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ, ਹਾਰਟਾ ਅਤੇ ਬਡਲਾ ਪਿੰਡ ਦੇ ਸਰਪੰਚਾਂ ਤੋਂ ਇਲਾਵਾ ਪਿੰਡਾਂ ਦੇ ਪਤਵੰਤੇ ਸਜਣ ਹਾਜ਼ਿਰ ਸਨ। ਉਦਘਾਟਨ ਸਮਾਗਮ ਦੌਰਾਨ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਨਵਾਂ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਪਿੰਡ ਦੇ ਲੋਕਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਯੂਨਿਟ ਦੇ ਚੱਲਣ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ, ਲੈਬ ਟੈਸਟ ਅਤੇ ਆਮ ਬਿਮਾਰੀਆਂ ਦਾ ਇਲਾਜ ਬਲਾਕ ਪੱਧਰ ‘ਤੇ ਹੀ ਮਿਲੇਗਾ, ਜਿਸ ਨਾਲ ਉਨ੍ਹਾਂ ਨੂੰ ਦੂਰ-ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ । ਡਾ.ਇਸ਼ਾਂਕ ਕੁਮਾਰ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ। ਉਨਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਲੋਕਾਂ ਨਾਲ ਹਰ ਵਾਧੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਸਿਹਤ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਪੰਜਾਬ ਨੂੰ ਸਿਹਤਮੰਦ ਤੇ ਤੰਦਰੁਸਤ ਰਾਜ ਬਣਾਉਣਾ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ.ਮਨਦੀਪ ਕਮਲ ਨੇ ਇਸ ਨਵੇਂ ਬਣੇ ਬਲਾਕ ਪ੍ਰਾਈਮਰੀ ਹੈਲਥ ਯੂਨਿਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਵੇਂ ਯੂਨਿਟ ਵਿੱਚ ਤਜਰਬੇਕਾਰ ਅਤੇ ਪ੍ਰਸ਼ਿਖਤ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਸਾਰੇ ਜ਼ਰੂਰੀ ਸਾਜੋ-ਸਾਮਾਨ ਦੀ ਵੀ ਉਪਲਬਧਤਾ ਯਕੀਨੀ ਬਣਾਈ ਗਈ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸੇਵਾ ਕਰਕੇ ਆਪਣੀ ਵਿਆਹ ਦੀ ਵਰ੍ਹੇਗੰਢ ਮਨਾਈ
Next articleਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ