ਵਿਧਾਇਕ ਡਾ ਸੁਖਵਿੰਦਰ ਸੁੱਖੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦੇ ਹੌਸਲੇ ਵਧਾਏ-ਹਰਜੋਤ ਕੌਰ ਲੋਹਟੀਆ

ਹਰਜੋਤ ਕੌਰ ਲੋਹਟੀਆ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅਕਾਲੀ ਦੱਲ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵੱਲੋ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਬੰਗਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀਮਤੀ ਹਰਜੋਤ ਕੌਰ ਲੋਟੀਆਂ ਵੱਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਡਾਕਟਰ ਸੁਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ

ਉਹਨਾਂ ਕਿਹਾ ਕਿ ਬੰਗਾ ਹਲਕੇ ਨੂੰ ਪੰਜਾਬ ਸਰਕਾਰ ਚਲਾ ਰਹੀ ਪਾਰਟੀ ਦਾ ਐਮ ਐਲ ਏ ਮਿਲਣਾ ਮਾਣ ਵਾਲੀ ਗੱਲ ਹੈ ਹਲਕੇ ਦੇ ਵਿਕਾਸ ਲਈ ਡਾ: ਸੁੱਖੀ ਵੱਲੋਂ ਲਿਆ ਗਿਆ ਫੈਸਲਾ ਇੱਕ ਸਲਾਘਾ ਯੋਗ ਕਦਮ ਹੈ ਉਹਨਾਂ ਕਿਹਾ ਕਿ ਵਿਧਾਇਕ ਸੁਖੀ ਇੱਕ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਅਤੇ ਆਗੂ ਉਹਨਾਂ ਦਾ ਸਵਾਗਤ ਕਰਦੇ ਹੋਏ ਉਹਨਾਂ ਦਾ ਪੂਰਾ ਸਾਥ ਦੇਣਗੇ ਉਹਨਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੰਗਾ ਹਲਕੇ ਦਾ ਜੋ ਵਿਕਾਸ ਹੋ ਰਿਹਾ ਹੈ ਡਾਕਟਰ ਸੁਖੀ ਉਸ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਡਾ ਸਹਿਯੋਗ ਦੇਣਗੇ ਇਸ ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ ਗੋਬਿੰਦਪੁਰ, ਈਸ਼ਰ ਸਿੰਘ, ਮਨਜੀਤ ਸਿੰਘ ਝਿੱਕਾ,ਰਾਜ ਕੁਮਾਰ ਬਾਲੋ ਆਦਿ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਪੁੱਜਕੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।
Next articleਡਾ ਅੰਬੇਡਕਰ ਸੋਸ਼ਲ ਵੈਲਫੇਅਰ ਐਜ਼ੂਕੇਸ਼ਨਲ ਸੁਸਾਇਟੀ ਐਨ ਆਰ ਆਈ ਟਿਊਸਨ ਸੈਂਟਰ ਵਿਰਕ ਵਿਖੇ ਬੱਚਿਆਂ ਨੂੰ ਪੜ੍ਹਾਈ ਕਰਕੇ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ