ਵਿਧਾਇਕ ਗੱਜਣ ਮਾਜਰਾ ਨੂੰ ਸਮਾਜ ਸੇਵੀ ਕਰਮਜੀਤ ਸਿੰਘ ਖੇੜੀ ਨੇ ਕੀਤਾ ਸਨਮਾਨਿਤ

ਅਮਰਗੜ੍ਹ, (ਸਮਾਜ ਵੀਕਲੀ) (ਗੁਰਜੰਟ ਸਿੰਘ ਢਢੋਗਲ)– ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ 111 ਕਰੋੜ ਰੁਪਏ ਦਾ ਪ੍ਰੋਜੈਕਟ ਲਿਆ ਕੇ ਹਲਕੇ ਦੇ ਖੇਤਾਂ ‘ਚ ਨਹਿਰੀ ਪਾਣੀ ਪਹੁੰਚਦਾ ਕਰਨ ਬਦਲੇ ਸਮਾਜ ਸੇਵੀ ਕਰਮਜੀਤ ਸਿੰਘ ਖੇੜੀ ਜੱਟਾਂ ਅਤੇ ਡਾਕਟਰ ਮੁਹੰਮਦ ਅਤੀਕ ਜਮਾਲਪੁਰਾ, ਮਲੇਰਕੋਟਲਾ ਵਾਲਿਆਂ ਵੱਲੋਂ ਪ੍ਰੋਫੈਸਰ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਫੈਸਰ ਗੱਜਣ ਮਾਜਰਾ ਕੁਦਰਤ ਨੂੰ ਪਿਆਰ ਕਰਨ ਵਾਲੇ, ਬੇਦਾਗ ਤੇ ਇਮਾਨਦਾਰ ਲੀਡਰ ਹਨ,ਜਿਨਾਂ ਦੀ ਰਹਿਨੁਮਾਈ ਸਦਕਾ ਹਲਕਾ ਅਮਰਗੜ੍ਹ ਸਰਬਪੱਖੀ ਵਿਕਾਸ ਦੀਆਂ ਲੀਹਾਂ ‘ਤੇ ਦੌੜ ਰਿਹਾ ਹੈ। ਉਨਾਂ ਕਿਹਾ ਕਿ ਦਿਨੋਂ-ਦਿਨ ਖਤਮ ਹੋ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਹਲਕੇ ਲਈ ਕੀਤੇ ਗਏ ਲਾ-ਮਿਸਾਲ ਕਾਰਜ ਬਦਲੇ ਅੱਜ ਉਨ੍ਹਾਂ ਨੂੰ ਸਨਮਾਨਿਤ ਕਰਕੇ ਸਾਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ
Next articleਜੀ ਡੀ ਗੋਇਨਕਾ ਸਕੂਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ