HOME ਵਿਧਾਇਕ ਜਿੰਪਾ ਨੇ ਪਿੰਡ ਜਹਾਨਖੇਲਾਂ ‘ਚ ਟਿਊਬਵੈੱਲ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਪਿੰਡ ਜਹਾਨਖੇਲਾਂ ‘ਚ ਟਿਊਬਵੈੱਲ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਪਿੰਡ ਜਹਾਨਖੇਲਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀ ਖਾਸ ਤੌਰ ‘ਤੇ ਉਤਸ਼ਾਹਿਤ ਸਨ। ਟਿਊਬਵੈੱਲ ਦੇ ਨਿਰਮਾਣ ਨਾਲ ਪਿੰਡ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਦੀ ਉਮੀਦ ਜਤਾਉਂਦੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਖੇਤੀ ਲਈ ਲੋੜੀਂਦਾ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਟਿਊਬਵੈੱਲਾਂ ਦੇ ਨਿਰਮਾਣ ਨਾਲ ਆਮ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਪਿੰਡ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਜਹਾਨਖੇਲਾਂ ਵਿੱਚ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਅਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਜਲਦੀ ਮਿਲ ਸਕੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮੁਕੇਸ਼ ਕੁਮਾਰ, ਯੂਥ ਪ੍ਰਧਾਨ ਪ੍ਰੀਤਪਾਲ, ਜੁਗਲ ਕਿਸ਼ੋਰ, ਅਮਨਦੀਪ ਕੌਰ, ਰਮਿਤ ਦਿਓਲ, ਰਵੀ ਕੁਮਾਰ ਅਤੇ ਪਿੰਡ ਦੀ ਸਰਪੰਚ ਪਰਵੀਨ ਕੁਮਾਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਾਰਿਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਟਿਊਬਵੈੱਲ ਪਿੰਡ ਲਈ ਇਕ ਵੱਡਾ ਤੋਹਫ਼ਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਭਗਤ ਨਾਮਦੇਵ ਜੀ ਦਾ ਜੋਤੀ ਜੋਤ ਦਿਵਸ 18 ਜਨਵਰੀ ਨੂੰ ਮਨਾਇਆ ਜਾਵੇਗਾ
Next articleਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ