HOME ਵਿਧਾਇਕ ਜਿੰਪਾ ਨੇ ਵਾਰਡ 23, 24 ਤੇ 25 ‘ਚ 50 ਲੱਖ ਰੁਪਏ...

ਵਿਧਾਇਕ ਜਿੰਪਾ ਨੇ ਵਾਰਡ 23, 24 ਤੇ 25 ‘ਚ 50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

3

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵਾਰਡ ਨੰਬਰ 23,24 ਅਤੇ 25 ਵਿਚ ਵਾਟਰ ਸਪਲਾਈ ਦੀ ਪਾਈਪਲਾਈਨ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ‘ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਇਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਸਾਫ਼ ਅਤੇ ਨਿਯਮਿਤ ਪੀਣ ਵਾਲੇ ਪਾਣੀ ਦੀ ਸਹੂਲਤ ਯਕੀਨੀ ਬਣੇਗੀ। ਇਸ ਮੌਕੇ ‘ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਜਨਤਾ ਨੂੰ ਵਧੀਆ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਹ ਕੰਮ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਪੂਰਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਯੋਜਨਾ ਤਹਿਤ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰੀ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਅਤੇ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦ ਚੌਧਰੀ ਬਲਵੀਰ ਸਿੰਘ ਦੀ ਬਰਸੀ 10 ਮਈ ਨੂੰ ਮਨਾਈ ਜਾਵੇਗੀ – ਕੁਲਵੰਤ ਸੈਣੀ
Next article3.35 ਕਰੋੜ ਤੋਂ ਵੱਧ ਭਾਰਤੀ ਅਸਥਮਾ ਤੋਂ ਪੀੜਤ ਹਨ – ਡਾ. ਐਸ.ਕੇ. ਗੁਪਤਾ