ਵਿਧਾਇਕ ਜਿੰਪਾ ਨੇ ਵਾਰਡ ਨੰਬਰ 17 ਦੇ ਭੀਮ ਨਗਰ ‘ਚ ਸੜਕ ਨਿਰਮਾਣ ਕਾਰਜ  ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ਹਿਰ ਦੇ ਵਾਰਡ ਨੰਬਰ 17 ਦੇ ਭੀਮ ਨਗਰ ਇਲਾਕੇ ਵਿੱਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੜਕ ਦਾ ਨਿਰਮਾਣ ਇਲਾਕੇ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਵਿਕਾਸ ਕਾਰਜ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੀਆਂ ਬਿਹਤਰ ਸੁਵਿਧਾ ਮਿਲੇਗੀ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਵਿੱਚ ਪਹਿਲਾਂ ਵੀ ਕਈ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਅਤੇ ਕੌਂਸਲਰ ਐਡਵੋਕੇਟ ਮਨਜੀਤ ਕੌਰ ਵੀ ਮੌਜੂਦ ਸਨ। ਵਿਧਾਇਕ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਉੱਚ ਗੁਣਵੱਤਾ ਨਾਲ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭੀਮ ਨਗਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਇਲਾਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਹੈ। ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੜਕ ਨਿਰਮਾਣ ਕਾਰਜ ਮੁੱਖ ਮੰਤਰੀ ਦੇ ਵਿਕਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਕਦਮ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਵਿਧਾਇਕ ਨੇ ਇਲਾਕੇ ਦੇ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਵਿਕਾਸ ਸਬੰਧੀ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article10th UK Gatka Championship hosted by Singh Sabha Derby was a great success: MP Dhesi
Next articleਪੰਚਾਇਤੀ ਚੋਣਾਂ ਵਿੱਚ ਮਨਮਰਜ਼ੀ ਦੇ ਰੋਸਟਰ ਨਾਲ ਚਹੇਤਿਆਂ ਨੂੰ ਦਿੱਤਾ ਗਿਆ ਲਾਭ – ਸੀ ਪੀ ਆਈ ਮਾਲੇ