HOME ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ‘ਚ 20 ਲੱਖ ਦੀ ਲਾਗਤ ਨਾਲ...

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ‘ਚ 20 ਲੱਖ ਦੀ ਲਾਗਤ ਨਾਲ ਸੜਕ ਬਣਾਉਣ ਦੀ ਕਰਵਾਈ ਸ਼ੁਰੂਆਤ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ ਦੀ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ ਜਿਸ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰ ਖੇਤਰ ਵਿਚ ਸੜਕਾਂ, ਗਲੀਆਂ, ਸੁਚੱਜੇ ਪਾਣੀ ਸਪਲਾਈ ਲਈ ਟਿਊਬਵੈੱਲ ਲਾਉਣ ਤੋਂ ਇਲਾਵਾ ਲੋਕ ਭਲਾਈ ਕਾਰਜਾਂ ਨੂੰ ਵੱਡੇ ਪੱਧਰ ’ਤੇ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਲੋਕਾਂ ਦੀ ਮੰਗ ਅਨੁਸਾਰ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਲੜੀ ਬਰਕਰਾਰ ਰਹੇਗੀ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਅੰਦਰ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ ਜਿਸ ਦਾ ਆਮ ਲੋਕਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 31 ਵਿੱਚ ਬਣਾਈ ਜਾ ਰਹੀ ਸੜਕ ਸਥਾਨਕ ਨਿਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੁੰਦਿਆਂ ਉਨ੍ਹਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਜ਼ਰੂਰਤਾਂ ਨੂੰ ਤਰਜੀਹ ਦਿੰਦੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਵਿਧਾਇਕ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੇ ਕਿਹਾ ਸੀ ਮੇਰੀ ਪਾਰਟੀ ਦੇ ਉਮੀਦਵਾਰਾਂ ਨੂੰ ਇੱਕ ਨੋਟ ਅਤੇ ਇੱਕ ਵੋਟ ਜ਼ਰੂਰ ਦਿਓ –ਕੁਲਦੀਪ ਸਿੰਘ ਸਰਦੂਲਗੜ੍ਹ
Next articleਅਰੋੜਾ ਵੰਸ਼ ਸਭਾ ਲੋੜਵੰਦ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ – ਸੰਜੀਵ ਅਰੋੜਾ