HOME ਵਿਧਾਇਕ ਜਿੰਪਾ ਨੇ 1.28 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ’ਚ...

ਵਿਧਾਇਕ ਜਿੰਪਾ ਨੇ 1.28 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

1

ਹੁਸ਼ਿਆਰਪੁਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 1.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਲਗਭਗ ਇੱਕ ਕਰੋੜ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਅੱਜੋਵਾਲ ਵਿਖੇ 12 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦੁਰਪੁਰ ਵਿਖੇ 16 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕੰਮ ਪਿਛਲੇ ਸਮੇਂ ਵਿੱਚ ਕੀਤਾ ਹੈ, ਉਹ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਲਗਭਗ 6000 ਸਕੂਲਾਂ ਵਿੱਚ ਚਾਰ-ਦੀਵਾਰੀਆਂ ਬਣਾਈਆਂ ਗਈਆਂ ਹਨ ਜੋ ਕਿ ਕਈ ਹਜ਼ਾਰ ਕਿਲੋਮੀਟਰ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਵਿੱਚ ਆਧੁਨਿਕ ਲੈਬਾਂ ਬਣਾਈਆਂ ਗਈਆਂ ਹਨ। ਬੱਚਿਆਂ ਨੂੰ ਪ੍ਰੋਜੈਕਟਰ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਸਹੂਲਤ ਪ੍ਰਦਾਨ ਕੀਤੀ ਜਾਵੇ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ 40 ਸਕੂਲਾਂ ਨੂੰ ਹੁਨਰ ਸਿੱਖਿਆ ਨਾਲ ਜੋੜਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵੀ ਇਨ੍ਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੌਰਾਨ ਇਹ ਕੰਮ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵੀ ਵਧ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੱਚਿਆਂ ਦੇ ਬੈਠਣ ਲਈ ਬੈਂਚ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਕੂਲਾਂ ਵਿੱਚ ਸਾਫ਼-ਸੁਥਰੇ ਬਾਥਰੂਮ ਬਣਾਏ ਗਏ ਹਨ ਅਤੇ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 11 ਵਿਦਿਆਰਥੀਆਂ ਨੇ ਜੇ.ਈ.ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਬੱਚੇ ਸਿਰਫ਼ ਸਰਕਾਰੀ ਸਕੂਲਾਂ ਵਿੱਚ ਹੀ ਤਿਆਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਸੂਬੇ ਵਿੱਚ ਕੋਈ ਵੀ ਸਕੂਲ ਅਜਿਹਾ ਨਹੀਂ ਹੈ ਜਿੱਥੇ ਵਿਕਾਸ ਕਾਰਜ ਨਾ ਹੋਏ ਹੋਣ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿੱਚ ਮਾਪਿਆਂ ਅਤੇ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਰਸਾਉਂਦੀ ਹੈ ਕਿ ਲੋਕ ਸਰਕਾਰ ਦੀ ਸਿੱਖਿਆ ਨੀਤੀ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਪੜ੍ਹਾਈ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਜੋ ਵੀ ਚਾਹੀਦਾ ਹੋਵੇਗਾ, ਉਹ ਉਸਨੂੰ ਪਹਿਲ ਦੇ ਆਧਾਰ ‘ਤੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ, ਬਿਜ਼ਨਸ ਬਲਾਸਟਰ ਨਾਲ ਸਬੰਧਤ ਸਟਾਲ ਅਤੇ ਕਿਤਾਬ ਲੰਗਰ ਦਾ ਵੀ ਨਿਰੀਖਣ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੁੱਲੋਵਾਲ ਦੇ ਯੁਵਕ ਸੇਵਾਵਾਂ ਕਲੱਬ ਦੇ ਨੋਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ
Next articleਜਲਦ ਹੀ ਰਿਲੀਜ਼ ਹੋਵੇਗਾ ਗੀਤ ਕਬੱਡੀ ਦੇ ਹੀਰੋ ਗਾਇਕ ਸਰਨਾ ਤਖਤੂਪੁਰੀਆ