ਵਿਧਾਇਕ ਜਿੰਪਾ ਨੇ ਗੁਰਦੁਆਰਾ ਜਾਹਰਾ ਜਹੂਰ ਸਾਹਿਬ ਨੂੰ ਜਾਣ ਵਾਲੀ ਸੜਕ ‘ਤੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਗੁਰਦੁਆਰਾ ਸਾਹਿਬ ਅਤੇ ਜਲੰਧਰ ਰੋਡ ਵੱਲ ਜਾਣ ਵਾਲੇ ਲੋਕਾਂ ਨੂੰ ਮਿਲੀ ਵੱਡੀ ਸਹੂਲਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਪੁਰਹੀਰਾਂ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦੀ ਚਰਣ ਛੋਹ ਪ੍ਰਾਪਤ ਗੁਰਦੁਆਰਾ ਜਾਹਰਾ ਜਹੂਰ ਸਾਹਿਬ ਜੀ ਨੂੰ ਜਾਣ ਵਾਲੀ ਸੜਕ ‘ਤੇ ਲਗਾਈ ਗਈ 79 ਅਤਿ ਆਧੁਨਿਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਹ ਸਟਰੀਟ ਲਾਈਟਾਂ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਇਲਾਕੇ ਦੇ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੁਰਹੀਰਾਂ ਪੁਲਿਸ ਚੌਕੀ ਦੇ ਸਾਹਮਣੇ ਤੋਂ ਗੁਜ਼ਰਦੀ ਇਹ ਸੜਕ ਨਾ ਸਿਰਫ਼ ਗੁਰਦੁਆਰਾ ਸਾਹਿਬ ਵਿਚ ਸ਼ਰਧਾਲੂਆਂ ਦੇ ਆਉਣ-ਜਾਣ ਲਈ ਵਰਤੀ ਜਾਂਦੀ ਹੈ, ਸਗੋਂ ਜਲੰਧਰ ਰੋਡ ਵੱਲ ਜਾਣ ਵਾਲੇ ਲੋਕ ਵੀ ਇਸ ਸੜਕ ਨੂੰ ਸ਼ਾਰਟਕੱਟ ਵਜੋਂ ਵਰਤਦੇ ਹਨ। ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਲੱਗਣ ਨਾਲ ਰਾਤ ਦੇ ਸਮੇਂ ਸੜਕ ‘ਤੇ ਸੁਰੱਖਿਆ ਵਿਵਸਥਾ ਵਿੱਚ ਕਾਫੀ ਸੁਧਾਰ ਆਇਆ ਹੈ। ਪਹਿਲਾਂ ਇਥੇ ਰੋਸ਼ਨੀ ਦੀ ਕਮੀ ਕਰਕੇ ਲੁੱਟਪਾਟ ਅਤੇ ਹੋਰ ਅਪਰਾਧਕ ਘਟਨਾਵਾਂ ਵਾਪਰਦੀਆਂ ਸਨ, ਪਰ ਹੁਣ ਲੋਕ ਆਪਣੇ ਆਪ ਨੂੰ ਹੋਰ ਜ਼ਿਆਦਾ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਅਤੇ ਸੁੰਦਰਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਹੋਰ ਮਹੱਤਵਪੂਰਨ ਇਲਾਕਿਆਂ ਵਿੱਚ ਵੀ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਇਨ੍ਹਾਂ ਵਿੱਚ ਨਲੋਈਆਂ ਚੌਕ, ਭਗਵਾਨ ਵਾਲਮੀਕਿ ਜੀ ਦੀ ਮੂਰਤੀ ਤੋਂ ਟਾਂਡਾ ਰੋਡ ਤੱਕ, ਫੂਡ ਸਟਰੀਟ, ਸਦਰ ਥਾਣਾ ਚੌਕ ਤੋਂ ਫੂਡ ਸਟਰੀਟ ਤੱਕ ਅਤੇ ਫੂਡ ਸਟਰੀਟ ਤੋਂ ਇਨਡੋਰ ਸਟੇਡਿਅਮ ਤੱਕ ਦੀਆਂ ਸੜਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸ਼ਹਿਰ ਦੇ ਉਹਨਾਂ ਹਿੱਸਿਆਂ ਵਿੱਚ ਵੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਜਿੱਥੇ ਹੁਣ ਤੱਕ ਰੋਸ਼ਨੀ ਦੀ ਵਿਵਸਥਾ ਨਹੀਂ ਹੈ, ਤਾਂ ਜੋ ਪੂਰੇ ਸ਼ਹਿਰ ਨੂੰ ਸੁਰੱਖਿਅਤ ਅਤੇ ਸੁੰਦਰ ਬਣਾਇਆ ਜਾ ਸਕੇ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸਭ ਕੁਝ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦੀ ਦੂਰਦਰਸ਼ੀ ਨੀਤੀਆਂ ਦੇ ਕਾਰਨ ਸੰਭਵ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਇਲਾਕੇ ਦੇ ਨਿਵਾਸੀਆਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਜਸਵੰਤ ਰਾਇ, ਕੌਂਸਲਰ ਮੰਜੀਤ ਕੌਰ, ਕੁਸ਼ ਸ਼ਾਰਦਾ, ਰਣਜੀਤ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਮੇਤ ਹੋਰ ਪਤਵੰਤੇ ਲੋਕ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸੀਵਰਮੈਨਾਂ ਦੀਆਂ ਮੰਗਾਂ ਦਾ ਜਲਦ ਹੋਵੇਗਾ ਹੱਲ – ਡਾ. ਰਵਜੋਤ ਸਿੰਘ
Next articleਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+1 ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ