ਵਿਧਾਇਕ ਜਿੰਪਾ ਨੇ ਕ੍ਰਿਸ਼ਨਾ ਨਗਰ ’ਚ ਸੀਵਰੇਜ਼ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਰਾਜ ਦੇ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਇਸੇ ਕੜੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸ਼ਨਾ ਨਗਰ ਸਥਿਤ ਸਿਟੀ ਜਿੰਮ ਨੇੜੇ ਗਲੀ ਵਿਚ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਸੀਵਰੇਜ਼ ਪਾਈਪਲਾਈਨ ਦੀ ਲੰਬਾਈ 250 ਫੁੱਟ ਹੈ ਅਤੇ ਇਸ ਨੂੰ 3 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਬੀਤੇ ਢਾਈ ਸਾਲਾਂ ਵਿਚ ਨਗਰ ਨਿਗਮ ਨੇ ਲਗਭਗ 35 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਜਿਥੇ ਵੀ ਜ਼ਰੂਰਤ ਹੋਵੇ, ਉਥੇ ਨਾਗਰਿਕ ਸੁਵਿਧਾਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਹ ਕੰਮ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਲੋਂ ਕਰਵਾਏ ਜਾ ਰਹੇ ਹਨ, ਜੋ ਹਲਕੇ ਦੀ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਵਿਚ ਸਹਿਯੋਗ ਦੇਣ ਅਤੇ ਆਪਣੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਣ ਵਿਚ ਮੋਹਰੀ ਭੂਮਿਕਾ ਨਿਭਾਉਣ। ਪ੍ਰੋਗਰਾਮ ਵਿਚ ਮੇਅਰ ਸੁਰਿੰਦਰ ਕੁਮਾਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਡਵੀਜਨ ਦੇ ਐਕਸੀਅਨ ਅਮਨਦੀਪ ਸਿੰਘ, ਐਸ.ਡੀ.ਈ ਸੁਸ਼ੀਲ ਬਸਲ, ਐਸ.ਡੀ.ਈ. ਦੀਪਕ ਪਲਿਆਲ, ਰਾਜੇਸ਼ਵਰ ਦਿਆਲ ਬੱਬੀ ਐਡਵੋਕੇਟ ਅਨੂਪ ਸ਼ਰਮਾ, ਅਵਤਾਰ ਸਿੰਘ, ਰਣਜੀਤ ਰਾਣਾ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਮਾਂ ਹੁੰਦਾ ਬਲਵਾਨ
Next articleਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ’ਚ ਟਾਈਲਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਕਾਰਜ ਦੀ ਕਰਵਾਈ ਸ਼ੁਰੂਆਤ 29 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਵਿਕਾਸ ਕੰਮ