HOME ਵਿਧਾਇਕ ਜਿੰਪਾ ਨੇ ਮੁਹੱਲਾ ਕੱਚਾ ਟੋਭਾ ’ਚ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ...

ਵਿਧਾਇਕ ਜਿੰਪਾ ਨੇ ਮੁਹੱਲਾ ਕੱਚਾ ਟੋਭਾ ’ਚ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ

2

ਜ਼ਰੂਰਤਮੰਦ ਪਰਿਵਾਰਾਂ ਨੂੰ ਵੱਡੀ ਰਾਹਤ, ਹਰ ਤਿੰਨ ਮਹੀਨੇ ’ਚ ਮਿਲੇਗੀ ਰਾਸ਼ਨ ਕਿੱਟ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁਹੱਲਾ ਕੱਚਾ ਟੋਭਾ ਵਿਚ ’ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਆਮ ਲੋਕਾਂ ਦਾ ਆਰਥਿਕ ਬੋਝ ਨੂੰ ਘੱਟ ਕਰਨ ਲਈ ਇਤਿਹਾਸਕ ਫੈਸਲੇ ਲੈ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬੇ ਵਿਚ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਵੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ’ਮੇਰੀ ਰਸੋਈ’ ਯੋਜਨਾ ਰਾਹੀਂ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਕਿਸੇ ਰਾਹਤ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਨਾਲ ਰਸੋਈ ਦਾ ਖਰਚ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗਰਾਮ ਹਲਦੀ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਸ ਤਰ੍ਹਾਂ ਦੀ ਵਿਸ਼ੇਸ਼ ਰਾਸ਼ਨ ਕਿੱਟ ਉਪਲਬੱਧ ਕਰਵਾਈ ਜਾਵੇਗੀ, ਜਿਸ ਵਿਚ ਘਰੇਲੂ ਜ਼ਰੂਰਤ ਦੀਆਂ ਹੋਰ ਵਸਤੂਆਂ ਵੀ ਸ਼ਾਮਲ ਹੋਣਗੀਆਂ। ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੁਫ਼ਤ ਬਿਜਲੀ, ਬਿਹਤਰ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਵਰਗੀਆਂ ਕਈ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਰੋਟਰੀ ਕਲੱਬ ਮਿਡ ਟਾਊਨ ਵੱਲੋਂ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਸਮਰਪਿਤ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ ਉਦਘਾਟਨ
Next articleਬੰਗਾ ਤੋਂ ਕਾਂਗਰਸ ਇਸ ਵਾਰ ਆਪਣਾਂ ਖ਼ਾਤਾ ਵੀ ਨਹੀਂ ਖੋਲ੍ਹ ਸਕੀ ਅਤੇ ਆਪ ਨੇ 10 ਸੀਟਾਂ ਜਿੱਤੀਆਂ -ਡਾ ਸੁਖਵਿੰਦਰ ਸੁੱਖੀ