ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਕਈ ਵਾਰਡਾਂ ਦੇ ਨਿਵਾਸੀਆਂ ਨੂੰ ਲੰਮੇ ਸਮੇਂ ਤੋਂ ਆ ਰਹੀ ਬਿਜਲੀ ਦੀ ਸਮੱਸਿਆ ਤੋਂ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਤੇ ਵਾਰਡ ਨੰਬਰ 5 ਦੇ ਕੌਂਸਲਰ ਹਨੀ ਡੱਬ ਦੇ ਸਾਂਝੇ ਉੱਦਮ ਸਦਕਾ ਇਲਾਕੇ ਵਿੱਚ ਇੱਕ ਨਵਾਂ ਟ੍ਰਾਂਸਫਾਰਮਰ ਲਗਵਾ ਕੇ ਚਾਲੂ ਕਰ ਦਿੱਤਾ ਗਿਆ। ਇਸ ਕਦਮ ਨਾਲ ਹੁਣ ਸਥਾਨਕ ਲੋਕਾਂ ਨੂੰ ਰਾਤ ਦੇ ਸਮੇਂ ਬਿਜਲੀ ਦੇ ਲੱਗਣ ਵਾਲੇ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਾਵਰਕਾਮ ਸਬ-ਡਿਵੀਜ਼ਨ ਨੰਬਰ 1, ਬਲਾਚੌਰ ਵੱਲੋਂ ਸੀਤਾ ਰਾਮ ਮੰਦਰ ਦੇ ਨਜ਼ਦੀਕ ਲਗਭਗ 4 ਲੱਖ ਰੁਪਏ ਦਾ ਐਸਟੀਮੇਟ ਪਾਸ ਕਰਵਾ ਕੇ 200 ਕਿਲੋਵਾਟ ਦਾ ਇਹ ਨਵਾਂ ਟ੍ਰਾਂਸਫਾਰਮਰ ਰਖਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਲਾਕਾ ਨਿਵਾਸੀਆਂ ਦੀ ਸਮੱਸਿਆ ਨੂੰ ਦੇਖਦਿਆਂ ਵਿਧਾਇਕ ਸੰਤੋਸ਼ ਕਟਾਰੀਆ ਅਤੇ ਨਗਰ ਕੌਂਸਲ ਪ੍ਰਧਾਨ ਲਾਡੀ ਰਾਣਾ ਨੇ ਨਿੱਜੀ ਦਿਲਚਸਪੀ ਲਈ, ਜਿਸ ਸਦਕਾ ਇਹ ਕੰਮ ਬਹੁਤ ਜਲਦੀ ਨੇਪਰੇ ਚੜ੍ਹਿਆ ਹੈ। ਇਸ ਮੌਕੇ ਮੌਜੂਦ ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਹਾਜ਼ਰ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦੇ ਬਿਜਲੀ ਲੋਡ ਦੀ ਜਾਂਚ ਕਰਵਾ ਕੇ ਲੋੜ ਅਨੁਸਾਰ ਉਸ ਵਿੱਚ ਵਾਧਾ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਓਵਰਲੋਡਿੰਗ ਦੀ ਸਮੱਸਿਆ ਨਾ ਆਵੇ।ਪਾਵਰਕਾਮ ਸਿਟੀ ਬਲਾਚੌਰ ਦੇ ਇੰਜੀਨੀਅਰ ਜਸਵਿੰਦਰ ਪਾਲ ਨੇ ਦੱਸਿਆ ਕਿ ਮਹਿਕਮੇ ਕੋਲ ਕੰਮ ਕਰਨ ਦੇ ਸਾਧਨਾਂ ਦੀ ਘਾਟ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਪ੍ਰਧਾਨ ਸ਼੍ਰੀ ਲਾਡੀ ਰਾਣਾ ਅਤੇ ਐਮ.ਸੀ. ਹਨੀ ਡੱਬ ਨੇ ਹਰ ਪਹਿਲੂ ‘ਤੇ ਕਰਮਚਾਰੀਆਂ ਦਾ ਪੂਰਾ ਸਾਥ ਦਿੱਤਾ। ਉਨ੍ਹਾਂ ਵੱਲੋਂ ਦਿਖਾਈ ਗਈ ਦਿਲਚਸਪੀ ਅਤੇ ਸਹਿਯੋਗ ਸੱਚਮੁੱਚ ਸ਼ਲਾਘਾਯੋਗ ਹੈ।ਅੰਤ ਵਿੱਚ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਇਸ ਰਾਹਤ ਲਈ ਪੰਜਾਬ ਸਰਕਾਰ, ਹਲਕਾ ਵਿਧਾਇਕ, ਨਗਰ ਕੌਂਸਲ ਦੇ ਨੁਮਾਇੰਦਿਆਂ ਅਤੇ ਬਿਜਲੀ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



