*ਆਦਮਪੁਰ ਹਵਾਈ ਅੱਡੇ ਨੂੰ ਤੁਰੰਤ ਚਾਲੂ ਕਰਨ ਦੀ ਕੀਤੀ ਮੰਗ*ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਰੱਖਣ ਲਈ ਕਾਂਗਰਸ ਸਰਕਾਰ ਸਮੇਂ ਪਾਸ ਵਿਧਾਨ ਸਭਾ ਮਤੇ ਨੂੰ ਲਾਗੂ ਕਰਨ ਦੀ ਮੰਗ*
ਜਲੰਧਰ, ਅੱਪਰਾ (ਜੱਸੀ)-ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅੱਜ ਭਾਰਤ ਸਰਕਾਰ ਦੇ ਹਵਾਬਾਜ਼ੀ ਮੰਤਰੀ ਸ੍ਰੀ ਜਿਯੋਤੀਰਾਦਿਤੀਆ ਸਿੰਧੀਆ ਜੀ ਨਾਲ ਮੁਲਾਕਾਤ ਕੀਤੀ । ਜਿਸ ਵਿੱਚ ਲੰਮੇ ਸਮੇਂ ਤੋਂ ਬੰਦ ਪਏ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਦੇ ਹਵਾਈ ਅੱਡੇ ਤੋਂ ਜਲਦ ਤੋਂ ਜਲਦ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਕਰਨ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਦੁਆਬੇ ਦੇ ਲੋਕਾਂ ਦੀ ਸਮੱਸਿਆਂ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਆਪਣੀ ਮੁਲਾਕਾਤ ਦੌਰਾਨ ਸ੍ਰੀ ਸਿੰਧੀਆ ਦੇ ਧਿਆਨ ਵਿੱਚ ਲਿਆਂਦਾ ਕਿ ਦੇਸ਼ ਦੇ ਕਰੋੜਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਪੰਜਾਬ ਦੀ ਵਿਧਾਨ ਸਭਾ ਵਿੱਚ ਇਕ ਮਤਾ ਪਾਸ ਕਰਕੇ ਮੰਗ ਕੀਤੀ ਸੀ ਕਿ ਆਦਮਪੁਰ ਹਵਾਈ ਅੱਡੇ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਿਆ ਜਾਵੇ, ਵਿਧਾਇਕ ਕੋਟਲੀ ਨੇ ਇਸ ਮਤੇ ਦੀ ਪ੍ਰੋੜਤਾ ਕਰਦੇ ਹੋਏ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਣ ਦੀ ਵੀ ਅਪੀਲ ਕੀਤੀ । ਹਵਾਬਾਜ਼ੀ ਮੰਤਰੀ ਜੀ ਨੇ ਬਹੁਤ ਹੀ ਸਕਾਰਾਤਮਕ ਤਰੀਕੇ ਨਾਲ ਵਿਧਾਇਕ ਕੋਟਲੀ ਦਾ ਪੱਖ ਸੁਣਿਆ ਅਤੇ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਗਲੇ 2-3 ਮਹੀਨਿਆਂ ਦੌਰਾਨ ਹਵਾਈ ਅੱਡੇ ਤੋਂ ਫਲਾਈਟਾ ਸ਼ੁਰੂ ਹੋ ਜਾਣਗੀਆਂ। ਵਿਧਾਇਕ ਕੋਟਲੀ ਨੇ ਕਿਹਾ ਹਵਾਈ ਅੱਡੇ ਦੀ ਸ਼ੁਰੂਆਤ ਨਾਲ ਜਲੰਧਰ ਦੇ ਆਮ ਲੋਕਾਂ ਤੇ ਵਪਾਰੀਆਂ ਨੂੰ ਕਾਫ਼ੀ ਲਾਭ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly