– *ਬੱਚਿਆਂ ਦੀ ਪੜ੍ਹਾਈ ‘ਚ ਅਣਗਹਿਲੀ ਵਰਤਣ ਵਾਲੇ ਅਧਿਆਪਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ*
– *ਗ਼ੈਰ-ਹਾਜ਼ਰ ਅਧਿਆਪਕਾਂ ਦੀ ਸੂਚੀ ਤਿਆਰ ਕਰ ਕਾਰਵਾਈ ਹਿੱਤ ਸਿੱਖਿਆ ਮੰਤਰੀ ਨੂੰ ਭੇਜੀ*
ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ): ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅੱਜ ਫੇਰ ਐਕਸ਼ਨ ਮੁੜ ਵਿੱਚ ਦਿਖਾਈ ਦਿੱਤੇ। ਅਧਿਆਪਕਾਂ ਦੀਆਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੀ ਸ਼ਿਕਾਇਤਾਂ ਮਿਲਣ ’ਤੇ ਵਿਧਾਇਕ ਕੁਲਜੀਤ ਰੰਧਾਵਾ ਨੇ ਅੱਜ ਸਵੇਰੇ ਸਰਕਾਰੀ ਸਕੂਲ ਜਵਾਹਰਪੁਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਿਨਾਂ ਜਾਣਕਾਰੀ ਦਿੱਤੇ ਗ਼ੈਰ-ਹਾਜ਼ਰ ਅਧਿਆਪਕਾਂ ਦੀ ਸੂਚੀ ਤਿਆਰ ਕਰਕੇ ਕਾਰਵਾਈ ਹਿੱਤ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਭੇਜ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਆਪਕਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਸਕੂਲ ਸਟਾਫ ਨੂੰ ਨਸੀਹਤ ਦਿੱਤੀ ਕਿ ਸਕੂਲ ਵਿੱਚ ਸਮੇਂ ਸਿਰ ਡਿਊਟੀ ਤੇ ਪੁਜਿਆ ਜਾਵੇ। ਉਨਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਦੇ ਮਾਪਿਆਂ ਵੱਲੋਂ ਅਧਿਆਪਕਾਂ ਦੇ ਗੈਰਹਾਜ਼ਰੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਕਰਕੇ ਉਨ੍ਹਾਂ ਅੱਜ ਅਚਨਚੇਤ ਚੈਕਿੰਗ ਕੀਤੀ।
ਵਿਧਾਇਕ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਅਸੀਂ ਪੰਜਾਬ ਵਿੱਚ ਸਿੱਖਿਆ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਸਕੂਲਾਂ ਨੂੰ ਦੇਸ਼ ਵਿੱਚੋਂ ਅੱਵਲ ਦਰਜੇ ਦੇ ਸਕੂਲ ਬਣਾਈਆਂ ਜਾਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly