*ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ*

ਸਰਕਾਰੀ ਦਫਤਰਾਂ ‘ਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਦਿੱਕਤ ਨਹੀਂ ਆਉਣੀ ਚਾਹੀਦੀ : ਰੰਧਾਵਾ

ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ) : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਐਸਡੀਐਮ ਦਫਤਰ ਡੇਰਾਬੱਸੀ ਵਿਖੇ ਸਿਵਲ ‘ਤੇ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਡੇਰਾਬੱਸੀ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਿਟਾਂਦਰਾ ਕਰਦੇ ਹੋਏ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਐਸਡੀਐਮ ਹਿਮਾਂਸ਼ੂ ਗੁਪਤਾ ਅਤੇ ਏ.ਐੱਸ.ਪੀ. ਦਰਪਣ ਆਹਲੂਵਾਲੀਆਂ ਵੱਲੋਂ ਗੁਲਦਸਤਾ ਭੇਟ ਕਰਕੇ ਵਿਧਾਇਕ ਕੁਲਜੀਤ ਰੰਧਾਵਾ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਅਧਿਕਾਰੀ ਲੋਕ ਸੇਵਕ ਬਣ ਕੇ ਆਪਣਾ ਕੰਮ ਪੂਰੀ ਪਾਰਦਰਸ਼ਤਾ ‘ਤੇ ਇਮਾਨਦਾਰੀ ਨਾਲ ਕਰਨ । ਉਨ੍ਹਾਂ ਕਿਹਾ ਕਿ ਰਜਿਸਟਰੀਆਂ ਸਮੇਤ ਹੋਰ ਦਫ਼ਤਰੀ ਕੰਮਕਾਜ ਕਰਵਾਉਣ ਵਾਲੇ ਲੋਕਾਂ ਦੀ ਕਾਗਜ਼ੀ ਪ੍ਰਕਿਰਿਆ ਪੂਰੀ ਹੋਣ ‘ਤੇ ਬਿਨਾਂ ਕਿਸੇ ਦੇਰੀ ਤੋਂ ਕੰਮ ਕੀਤਾ ਜਾਵੇ ਅਤੇ ਕਾਗਜ਼ਾਂ ਵਿੱਚ ਕਮੀ ਪਾਏ ਜਾਣ ‘ਤੇ ਸਰਕਾਰ ਦੀ ਪਾਲਿਸੀ ਮੁਤਾਬਕ ਚੱਲਣ ਦੀ ਹਦਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਤੋਂ ਇਲਾਵਾ ਵਿਧਾਇਕ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਪਿੰੰਡਾਂ ਦੀਆਂ ਸੱਥਾਂ ਅਤੇ ਲੋਕਾਂ ਦੇ ਘਰ ਘਰ ਜਾਂ ਕੇ ਮਸਲੇ ਹੱਲ ਕਰਨ ਲਈ ਕਿਹਾ ਗਿਆ।

ਇਸ ਮੌਕੇ ਗਲਬਾਤ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਵਿੱਚ ਭ੍ਰਿਸ਼ਟਾਚਾਰ ਰਹਿਤ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਕੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸ਼ਹਿਰਾਂ ‘ਤੇ ਪਿੰਡਾਂ ਦਾ ਇੱਕਸਮਾਨ ‘ਤੇ ਚਹੁੰਤਰਫਾ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ, ਏਐੱਸਪੀ ਦਰਪਣ ਆਹਲੂਵਾਲੀਆਂ, ਤਹਿਸੀਲਦਾਰਾਂ ਸਮੇਤ ਥਾਣਾ ਮੁੱਖੀ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੀਬੀ ਜਗੀਰ ਕੌਰ ਨੂੰ ਮਿਲੀਆਂ 42 ਵੋਟਾਂ ਨੇ ਅਕਾਲੀ ਦਲ ਦੀ ‘ਆਪਾ’ ਬਚਾਉਣ ਦੀ ਚੁਣੌਤੀ ਕੀਤੀ ਹੋਰ ਵੱਡੀ
Next articleਆਈ ਸਰਦੀ