HOME ‘ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਮਿਲਣੀਆਂ ਕਰਕੇ ਵਿਕਾਸ...

‘ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਮਿਲਣੀਆਂ ਕਰਕੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਕੀਤਾ ਉਜਾਗਰ

4

  ਮਸਜਿਦ ਨਿਰਮਾਣ ਦਾ ਸ਼ੁਭ ਆਰੰਭ, ਲਾਲ ਲਕੀਰ ਤਹਿਤ ਮਲਕਾਨਾ ਹੱਕ ਸਰਟੀਫਿਕੇਟ ਵੰਡੇ, ਲੋਕਾਂ ਨੇ ਮਾਨ ਸਰਕਾਰ ’ਤੇ ਜਤਾਇਆ ਵਿਸ਼ਵਾਸ

ਲਾਲੜੂ   (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) ‘ਪੰਜਾਬ ਦਾ ਇੱਕੋ ਨਾਅਰਾ – ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੇ ਵਾਰਡ ਨੰਬਰ 17 ਦੱਪਰ ਕਲੋਨੀ, ਪਿੰਡ ਬੈਰਮਾਜਰਾ, ਹੁੰਬੜਾ ਅਤੇ ਰਾਜੋਮਾਜਰਾ ਵਿਖੇ ਆਯੋਜਿਤ ਲੋਕ ਮਿਲਣੀਆਂ ਵਿੱਚ ਸ਼ਿਰਕਤ ਕਰਦਿਆਂ ਲੋਕਾਂ ਨਾਲ ਰੂ-ਬ-ਰੂ ਹੋ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਾਰਡ ਨੰਬਰ 17 ਦੱਪਰ ਕਲੋਨੀ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਆਯੋਜਿਤ ਲੋਕ ਮਿਲਣੀ ਦੌਰਾਨ ਵਿਧਾਇਕ ਰੰਧਾਵਾ ਨੇ ਨਵੀਂ ਬਣਨ ਜਾ ਰਹੀ ਮਸਜਿਦ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਆਪਸੀ ਭਾਈਚਾਰੇ, ਏਕਤਾ ਅਤੇ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਬਾਅਦ ਪਿੰਡ ਬੈਰਮਾਜਰਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਰੰਧਾਵਾ ਨੇ ਲਾਲ ਲਕੀਰ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਭੇਟ ਕੀਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਨਾਲ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲਿਆ ਹੈ। ਪਿੰਡ ਵਾਸੀਆਂ ਨੇ ਇਸ ਲੋਕ-ਪੱਖੀ ਪਹਿਲ ਦੀ ਸਰਾਹਨਾ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਭਰੋਸਾ ਪ੍ਰਗਟਾਇਆ।ਇਸ ਉਪਰੰਤ ਪਿੰਡ ਹੁੰਬੜਾ ਅਤੇ ਰਾਜੋਮਾਜਰਾ ਵਿਖੇ ਹੋਈਆਂ ਲੋਕ ਮਿਲਣੀਆਂ ਦੌਰਾਨ ਵਿਧਾਇਕ ਰੰਧਾਵਾ ਨੇ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਪੂਰਾ ਸੰਤੋਖ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਥ ਦੇਣਗੇ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ, ਕੌਂਸਲਰ, ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ ਪਿੰਡ ਮੱਲ੍ਹਾ ਵਾਸੀ
Next articleहिन्दुओं की किस्में – बकौल आरएसएस मुखिया