ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਹਲਕਾ ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੀ ਹੱਦ ਅੰਦਰ ਆਉਂਦੇ ਵਾਰਡ ਨੰਬਰ 6, ਗ੍ਰੀਨ ਇਸਟੇਟ ਵਿੱਚ ਇਲਾਕਾ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਦੀ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਲਈ 40.09 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਿਕਾਸ ਕਾਰਜ ਜ਼ਮੀਨੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਹਰ ਇਲਾਕੇ ਵਿੱਚ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਨਵੇਂ ਟਿਊਬਵੈੱਲ ਦੇ ਲੱਗਣ ਨਾਲ ਗ੍ਰੀਨ ਇਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼ ਪੀਣਯੋਗ ਪਾਣੀ ਦੀ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਸਮੂਹਿਕ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਇਸ ਤਰ੍ਹਾਂ ਦੇ ਵਿਕਾਸ ਕਾਰਜ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ, ਬਲਾਕ ਪ੍ਰਧਾਨ, ਪਾਰਟੀ ਦੇ ਆਗੂ ਅਤੇ ਵਰਕਰਾਂ ਤੋਂ ਇਲਾਵਾ ਸਥਾਨਕ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



