HOME ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਨਿੱਘੀ ਦੇ ਵਿਕਾਸ ਕਾਰਜਾਂ ਲਈ ਦਿੱਤੀ...

ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਨਿੱਘੀ ਦੇ ਵਿਕਾਸ ਕਾਰਜਾਂ ਲਈ ਦਿੱਤੀ ਗਰਾਂਟ

2
ਕੈਪਸ਼ਨ- ਪਿੰਡ ਨਿੱਘੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਗ੍ਰਾਂਟ ਦਾ ਚੈੱਕ ਸੌਂਪਦੇ ਹੋਏ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ।
ਨਵਾਂਸ਼ਹਿਰ /ਕਾਠਗੜ੍ਹ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਖਸਤਾ ਹਾਲ ਲਿੰਕ ਸੜਕਾਂ ਨੂੰ ਬਣਾਉਣ ਦਾ ਕੰਮ ਵੀ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਗਿਆ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨਿੱਘੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਣ ਮੋਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਹੁਣ ਔਰਤਾਂ ਨਾਲ 1-1 ਹਜਾਰ ਰੁਪਏ ਦੇਣ ਦਾ ਵਾਧਾ ਵੀ ਪੂਰਾ ਕਰ ਦਿੱਤਾ ਗਿਆ ਹੈ ਜਿਸ ਨਾਲ ਵਿਰੋਧੀ ਤਿਲ ਮਿਲਾਏ ਹੋਏ ਹਨ। ਉਹਨਾਂ ਦੱਸਿਆ ਕਿ ਜਲਦੀ ਹੀ ਹਲਕੇ ਦੇ ਰਹਿੰਦੇ ਪਿੰਡਾਂ ਵਿੱਚ ਵੀ ਨਹਿਰੀ ਪਾਣੀ ਪਹੁੰਚਾਉਣ ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਡੰਪ ਪਿੰਡ ਨਿੱਘੀ ਵਿਖੇ ਬਣਾਇਆ ਜਾਵੇਗਾ ਅਤੇ ਨਾਲ ਲੱਗਦੇ ਪਿੰਡਾਂ ਨੂੰ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੀ ਲਿੰਕ ਸੜਕ ਨੂੰ ਬਣਾਉਣ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਸੜਕ ਦੇ ਜਿਸ ਥਾਂ ਨੂੰ ਪਾਣੀ ਨੁਕਸਾਨ ਪਹੁੰਚਾਉਂਦਾ ਹੈ ਉਸ ਨੂੰ ਕੰਕਰੀਟ ਦਾ ਬਣਾਇਆ ਜਾਵੇਗਾ। ਉਹਨਾਂ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਵੀ ਪੂਰਾ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੀ ਮੌਜੂਦ ਸਨ। ਕਾਬਲ ਸਿੰਘ ਚੇਚੀ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ ਗਰਾਂਟ ਵਾਸਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਬਲਵੀਰ ਫੌਜੀ, ਠੇਕੇ. ਦਿਲਬਾਗ ਚੇਚੀ, ਰੂਪ ਲਾਲ ਰਿਟਾ. ਏਐਸਆਈ, ਹਿੰਮਤ ਸਿੰਘ, ਸੁਖਦੇਵ ਚੇਚੀ,  ਠੇਕੇਦਾਰ ਬਲਵੀਰ ਚੇਚੀ, ਰਾਮਦਾਸ, ਮਹਿੰਦਰ ਪਾਲ ਚੇਚੀ, ਸਰਪੰਚ ਸ਼੍ਰੀਮਤੀ ਮਿੰਦੋ ਦੇਵੀ, ਪੰਚਾਇਤ ਮੈਂਬਰਾਂ ‘ਚ ਸ਼੍ਰੀਮਤੀ ਸੰਤੋਸ਼, ਸੁਰਿੰਦਰ ਚੇਚੀ, ਦਵਿੰਦਰ ਸੋਨੂੰ ਤੋਂ ਇਲਾਵਾ ਕਮਲਜੀਤ ਚੇਚੀ, ਦੇਵਰਾਜ ਮੀਲੂ, ਦੇਸਰਾਜ ਹਲਵਾਈ, ਪਰਮਜੀਤ ਪੰਮੀ, ਦੁਰਗਾ ਦਾਸ, ਬਾਬਾ ਰਾਮਪਾਲ, ਬਿੰਨੀ ਚੇਚੀ, ਗੁਰਦੇਵ ਫੌਜੀ, ਪਵਨ ਕੁਮਾਰ ਧੀਮਾਨ, ਲਾਡੀ ਭਗਤ ਉਪ ਪ੍ਰਧਾਨ ਵਿਸ਼ਵਕਰਮਾ ਮੰਦਿਰ ਕਮੇਟੀ, ਰੋਸ਼ਨ ਲਾਲ ਦੇਦੜ, ਛਿੰਦਰ ਦੋਧੀ, ਮਨੀ ਮੀਲੂ, ਵਾਸਦੇਵ ਚੇਚੀ,  ਹਰਮੇਸ਼ ਲਾਲ, ਜੋਗਿੰਦਰ ਚੇਚੀ ਆਦਿ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼ਹੀਦ ਮਹਿੰਦਰ ਸਿੰਘ ਨੂੰ ਇਨਸਾਫ਼ ਦਵਾਉਣ ਲਈ ਲਗਾਏ ਧਰਨੇ ਦੇ ਤੀਜੇ ਦਿਨ ਪ੍ਰਸ਼ਾਸਨ ਨੇ ਮੰਗਾਂ ਮੰਨੀਆਂ, ਧਰਨਾ  ਸਮਾਪਤ
Next articleਨੈਸ਼ਨਲ ਹਾਈਵੇ ‘ਤੇ ਚੱਲਦੀ ਟਰਾਲੀ ਵਿੱਚ ਭੜਕੀ ਅੱਗ ਸਮੇਂ ਰਹਿੰਦਾ ਅੱਗ ਤੇ ਪਾਇਆ ਕਾਬੂ,ਜਾਨੀ ਨੁਕਸਾਨ ਤੋਂ ਬਚਾਅ