ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇ-ਸੋਢੀ, ਝੱਲ, ਰਾਣਾ

ਹੁਸੈਨਪੁਰ (ਸਮਾਜ ਵੀਕਲੀ) (ਪ.ਪ)-ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕਾ ਸੁਲਤਾਨਪੁਰ ਲੋਧੀ ਅਤੇ ਹਲਕੇ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਬਿਨਾ ਭੇਦਭਾਵ ਕਰਵਾਏ ਵਿਕਾਸ ਕਾਰਜ਼ਾਂ ਅਤੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਕੀਤੀ ਜਾਦੀ ਸ਼ਮੂਲੀਅਤ ਕਾਰਨ ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਹਲਕਾ ਵਾਸੀਆਂ ਦੇ ਦਿਲਾਂ ਵਿਚ ਰਾਜ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਉਪਰਾਲਿਆਂ ਨੂੰ ਦੇਖਦਿਆ ਹੋਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੰਤਰੀ ਮੰਡਲ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ।

ਇਹ ਸ਼ਬਦ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ, ਢੁੱਡੀਆਂਵਾਲ ਜੋਨ ਦੇ ਇੰਚਾਰਜ ਮਲਕੀਤ ਸਿੰਘ ਝੱਲ ਅਤੇ ਪਿੰਡ ਬੀਬੜੀ ਦੇ ਸਰਪੰਚ ਜਸਬੀਰ ਸਿੰਘ ਰਾਣਾ ਨੇ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਕਾਂਗਰਸ ਪਾਰਟੀ ਲਈ ਦਿਨ ਰਾਤ ਕੀਤੀ ਸਖਤ ਮਿਹਨਤ ਕਰਕੇ ਜਿੱਥੇ ਹਲਕਾ ਸੁਲਤਾਨਪੁਰ ਲੋਧੀ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਗਿਆ ਉੱਥੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਿਚ ਕੀਤੀ ਮੁਸ਼ੱਕਤ ਨੂੰ ਧਿਆਨ ’ਚ ਰੱਖਦਿਆ ਕੈਬਨਿਟ ਮੰਤਰੀ ਬਣਾ ਕੇ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਨੂੰ ਮਾਣ ਦੇਣਾ ਚਾਹੀਦਾ ਹੈ। ਕਿਉਂਕਿ 2022 ਵਿਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਜਿੱਤ ਪੱਕੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੱਚ ਨੱਚ ਕਲੱਬ ਦਾ ਉਦਘਾਟਨ 24 ਜੁਲਾਈ ਨੂੰ -ਧਾਮੀ
Next articleਸੀਨੀਅਰ ਆਗੂ ਕਲੇਰ ਨੂੰ ਸਦਮਾ ਮਾਮੇ ਦੇ ਪੁੱਤਰ ਦਾ ਦਿਹਾਤ