HOME ਵਿਧਾਇਕ ਰੰਧਾਵਾ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਬਲਾਕ ਕੋਆਰਡੀਨੇਟਰਾਂ ਨਾਲ ਕੀਤੀ ਰਣਨੀਤਿਕ...

ਵਿਧਾਇਕ ਰੰਧਾਵਾ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਬਲਾਕ ਕੋਆਰਡੀਨੇਟਰਾਂ ਨਾਲ ਕੀਤੀ ਰਣਨੀਤਿਕ ਮੀਟਿੰਗ

ਡੇਰਾਬੱਸੀ   (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਮਜ਼ਬੂਤ ਕਰਨ ਲਈ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਬਲਾਕ ਕੋਆਰਡੀਨੇਟਰਾਂ ਨਾਲ ਇਕ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯੋਜਨਾਬੰਦੀ ਕੀਤੀ ਗਈ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਹਰ ਪਿੰਡ ਅਤੇ ਵਾਰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾਵੇਗਾ। ਇਸ ਤੋਂ ਇਲਾਵਾ, ਸਥਾਨਕ ਪੱਧਰ ‘ਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੱਖ-ਵੱਖ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਇਸ ਮੌਕੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਇਹ ਲੜਾਈ ਸਾਂਝੇ ਤੌਰ ‘ਤੇ ਲੜਨੀ ਪਵੇਗੀ ਅਤੇ ਇਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਮਾਲਵਾ ਈਸਟ ਜੋਨ ਇੰਚਾਰਜ ਅਨੂ ਬੱਬਰ ਅਤੇ ਹੋਰ ਸੀਨੀਅਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਮੁਹਿੰਮ ਨੂੰ ਜਮੀਨੀ ਪੱਧਰ ‘ਤੇ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ : ਲੋਕਤੰਤਰ ਦੀ ਆਵਾਜ਼ ਅਤੇ ਸੱਚ ਦੀ ਲੜਾਈ
Next articleਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਵਲੋਂ ਹੈਂਡਬਾਲ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ